ਵਿੱਤ ਮੰਤਰੀ ਨੇ ਪਿੰਡ ਦਿਆਲਗੜ੍ਹ ਜੇਜੀਆਂ ’ਚ 35 ਲੱਖ ਰੁਪਏ ਦੇ ਚੈੱਕ ਸੌਂਪੇ ਵਿੱਤ ਮੰਤਰੀ ਨੇ ਪਿੰਡ ਦਿਆਲਗੜ੍ਹ ਜੇਜੀਆਂ 'ਚ 35 ਲੱਖ ਰੁਪਏ ਦੇ ਚੈੱਕ ਸੌਂਪੇ
Publish Date: Tue, 01 Sep 2026 04:49 PM (IST)
Updated Date: Wed, 02 Sep 2026 04:01 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪਿੰਡ ਦਿਆਲਗੜ੍ਹ ਜੇਜੀਆਂ ਵਿਖੇ ਪਹੁੰਚ ਕੇ 35 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਵੱਲੋਂ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਭਵਨ ਅਤੇ ਪਿੰਡ ਦੀਆਂ ਦੋ ਸੜਕਾਂ ਅਤੇ ਇਕ ਗਲੀ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਆਪਣੇ ਪਿੰਡਾਂ ਵਿੱਚ ਹੀ ਮਿਲ ਸਕਣ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿਆਲਗੜ੍ਹ ਜੇਜੀਆਂ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰੀਬ 3 ਕਰੋੜ ਰੁਪਏ ਦੇ ਵਿਕਾਸ ਕਾਰਜ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਕਿੰਨੀ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪੰਚਾਇਤ ਘਰ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮ ਪਿੰਡ ਵਾਸੀਆਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੌਖਾ ਬਣਾਉਣ ਦੇ ਨਾਲ-ਨਾਲ ਪਿੰਡ ਦੀ ਤਰੱਕੀ ਲਈ ਮਜ਼ਬੂਤ ਨੀਂਹ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਦਿੜ੍ਹਬਾ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਜਾਂਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਦੇ ਆਧਾਰ ’ਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਕੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਬਦਲਾਅ ਦੀ ਇਹ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਲੋੜ ਅਨੁਸਾਰ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸਰਪੰਚ ਅਮਰਜੀਤ ਕੌਰ ਸ਼ੇਰਗਿੱਲ ਜੇਜੀ, ਬਲ਼ਦੇਵ ਸਿੰਘ ਸੇ਼ੇਰਗਿੱਲ, ਲਖਵਿੰਦਰ ਸਿੰਘ ਜੇਜੀ ਹਾਜ਼ਰ ਸਨ।