
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਸੁੰਡਰਾਂ (ਡੇਰਾਬੱਸੀ) 'ਚ ਕਿਸਾਨ ਵੱਲੋਂ ਲਗਾਈ ਅੱਗ ਕਾਰਨ ਝੁੱਗੀਆਂ 'ਚ ਜ਼ਿੰਦਾ ਸੜੀ ਬੱਚੀ ਦੀ ਗ਼ਲਤ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਦਕਿ ਤਸਵੀਰ 'ਚ ਮਿ੍ਤਕ ਦਰਸਾਈ ਜਾ ਰਹੀ ਬੱਚੀ ਜ਼ਿੰਦਾ ਹੈ। ਵਾਇਰਲ ਹੋ ਰਹੀ ਤਸਵੀਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਬਸਪਾ ਦੀ ਬਹੁਜਨ ਵਲੰਟੀਅਰ ਫੋਰਸ ਦੇ ਸੀਨੀਅਰ ਆਗੂ ਬਲਜੀਤ ਸਿੰਘ ਗੁੰਮਟੀ ਦੀ 8 ਸਾਲਾ ਬੇਟੀ ਐਬਰੋਜ ਦੀ ਹੈ।

ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ : ਪਿੰਡ ਸੁੰਡਰਾਂ (ਡੇਰਾਬੱਸੀ) 'ਚ ਕਿਸਾਨ ਵੱਲੋਂ ਲਗਾਈ ਅੱਗ ਕਾਰਨ ਝੁੱਗੀਆਂ 'ਚ ਜ਼ਿੰਦਾ ਸੜੀ ਬੱਚੀ ਦੀ ਗ਼ਲਤ ਤਸਵੀਰ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਦਕਿ ਤਸਵੀਰ 'ਚ ਮਿ੍ਤਕ ਦਰਸਾਈ ਜਾ ਰਹੀ ਬੱਚੀ ਜ਼ਿੰਦਾ ਹੈ। ਵਾਇਰਲ ਹੋ ਰਹੀ ਤਸਵੀਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਬਸਪਾ ਦੀ ਬਹੁਜਨ ਵਲੰਟੀਅਰ ਫੋਰਸ ਦੇ ਸੀਨੀਅਰ ਆਗੂ ਬਲਜੀਤ ਸਿੰਘ ਗੁੰਮਟੀ ਦੀ 8 ਸਾਲਾ ਬੇਟੀ ਐਬਰੋਜ ਦੀ ਹੈ।
ਇਸ ਸਬੰਧੀ 'ਪੰਜਾਬੀ ਜਾਗਰਣ' ਨਾਲ ਗੱਲਬਾਤ ਕਰਦਿਆਂ ਬਸਪਾ ਆਗੂ ਬਲਜੀਤ ਸਿੰਘ ਗੁੰਮਟੀ ਨੇ ਦੱਸਿਆ ਕਿ ਪਿੰਡ ਸੁੰਡਰਾ ਕਾਂਡ ਦਾ ਮਾਮਲਾ ਉਨ੍ਹਾਂ ਵੱਲੋਂ ਬਹੁਤ ਵੱਡੇ ਤਰੀਕੇ ਨਾਲ ਉਠਾਇਆ ਗਿਆ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਟੀਮ ਸੰਘਰਸ਼ ਕਰ ਰਹੀ ਹੈ। ਇਸ ਸੰਘਰਸ਼ ਤੋਂ ਧਿਆਨ ਪਾਸੇ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੀ ਬੇਟੀ ਦੀ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ ਹੈ। ਬਲਜੀਤ ਸਿੰਘ ਗੁੰਮਟੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਬੇਟੀ ਦਾ ਜਨਮ ਦਿਨ ਸੀ, ਵਾਇਰਲ ਹੋ ਰਹੀ ਇਹ ਤਸਵੀਰ ਉਨ੍ਹਾਂ ਵੱਲੋਂ ਆਪਣੀ ਬੇਟੀ ਦੇ ਜਨਮ ਦਿਨ 'ਤੇ ਆਪਣੀ ਫੇਸਬੁੱਕ 'ਤੇ ਪਾਈ ਗਈ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਇਹ ਤਸਵੀਰ ਸੋਸ਼ਲ ਮੀਡੀਆ ਤੋਂ ਹਟਾਈ ਜਾਵੇ।