- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ’ਚ ਮਨਾਇਆ ਜਾ ਰਿਹੈ ਗ੍ਰੰਥੀ ਸਥਾਪਨਾ ਤੇ ਪਹਿਲਾ ਪ੍ਰਕਾਸ਼ ਪੁਰਬ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਵੱਲੋਂ ਗ੍ਰੰਥੀ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ 8 ਤੋਂ 10 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਸਮਾਗਮ ਦੀ ਅਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋ ਗਈ ਹੈ। ਆਲ ਇੰਡੀਆ ਗ੍ਰੰਥੀ ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰੰਥੀ ਸਥਾਪਨਾ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤਿ 8 ਤੋਂ 10 ਸਤੰਬਰ ਤੱਕ ਸਮਾਗਮ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਟੇਕ ਸਿੰਘ ਧਨੌਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਅਤੇ ਪੰਥ ਦੀਆਂ ਹੋਰ ਮਹਾਨ ਹਸਤੀਆਂ ਸ਼ਿਰਕਤ ਕਰਨ ਕਰਨਗੀਆਂ।