ਅਸ਼ਵਨੀ ਸੋਢੀ, ਮਾਲੇਰਕੋਟਲਾ :

ਕੋਵਿਡ-19 ਦੇ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਅੱਜ ਪਿੰਡ ਕਿਸ਼ਨਗੜ੍ਹ (ਸੰਗਾਲੀ) ਵਿਖੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ 38 ਲੋਕਾਂ ਦੀ ਸੈਂਪਿਲੰਗ ਕੀਤੀ ਗਈ, ਸਭ ਤੋਂ ਪਹਿਲਾਂ ਸਰਪੰਚ ਨਿਰਮਲ ਸਿੰਘ ਦੇ ਪਰਿਵਾਰ ਨੇ ਸੈਂਪਲ ਦੇ ਕੇ ਲੋਕਾਂ ਨੂੰ ਜਾਗਰੂਕ ਕੀਤਾ।

ਤਹਿਸੀਲਦਾਰ ਦਰਸ਼ਨ ਸਿੰਘ ਖੂੰਗੜਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਸਿਹਤ ਵਿÎਭਾਗ ਦੀ ਟੀਮ ਸੈਂਪਿਲੰਗ ਕਰਨ ਪੁੱਜੀ ਤਾਂ ਕਿ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੰੁਮਰਾਹਕੁਨ ਪ੍ਰਚਾਰ ਤੋਂ ਬਚਿਆ ਜਾਵੇ ਅਤੇ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਬਣਦਾ ਸਹਿਯੋਗ ਦਿਉ ਤਾਂ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਪਟਵਾਰੀ ਦੀਦਾਰ ਸਿੰਘ ਛੋਕਰਾਂ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਸਮੇਂ ਸਿਰ ਟੈਸਟ ਕਰਵਾ ਕੇ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਸਰਪੰਚ ਨਿਰਮਲ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਪ੍ਰਹੇਜ਼ ਬੇਹੱਦ ਜ਼ਰੂਰੀ ਹੈ। ਡਾ. ਸ਼ਾਹਿਦ ਪ੍ਰਵੇਜ਼, ਪਰਮਜੀਤ ਕੌਰ, ਬਿਸ਼ਨ ਸਿੰਘ ਸੰਗਾਲਾ, ਸੁਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ, ਬਿਮਲਾ ਰਾਣੀ ਨੇ ਲੋਕਾਂ ਨੂੰ ਸੈਂਪਲਿੰਗ ਕਰਵਾ ਕੇ ਕੋਰੋਨਾ ਮਹਾਮਾਰੀ ਦੀ ਇਸ ਜੰਗ ਵਿਚ ਬਣਦਾ ਯੋਗਦਾਨ ਪਾਉਣ ਅਤੇ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਰਾਜਵਿੰਦਰ ਕੌਰ, ਬਲਜਿੰਦਰਪਾਲ ਸਿੰਘ ਸੰਗਾਲੀ ਵੀ ਮੌਜੂਦ ਸਨ।

---------