ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਮਕਸਦ ਲੋਕਾਂ ਨੂੰ ਉਹਨਾਂ ਦੇ ਅਧਿਕਾਰ ਦੀਵਾਉਣਾ:- ਪਦਮ ਸ੍ਰੀ ਜਤਿੰਦਰ ਸਿੰਘ ਸੰਟੀ
ਮਹਾ ਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਵਾਂਸਲ ਨੇ ਕਰਵਾਇਆ ਵਿਸ਼ੇਸ਼ ਸਮਾਗਮ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਮੁਹਿੰਮ ਜਾਰੀ ਹੈ। ਇਸੇ ਤਹਿਤ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਤਪਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਉਚੇਚੇ ਤੌਰ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨਾਲ ਸਟੇਟ ਅਵਾਰਡੀ ਭੋਲਾ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਦੇ ਤਪਾ ਪਹੁੰਚਣ ਤੇ ਮਹਾਂਕਾਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ। ਉਪਰੰਤ ਪਦਮਸ਼੍ਰੀ ਜਤਿੰਦਰ ਸ਼ੰਟੀ ਨੇ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਆਪਣੇ ਸੰਬੋਧਨ ਦੌਰਾਨ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਦੇ ਮੂਲ ਅਤੇ ਮਾਨਵੀ ਅਧਿਕਾਰ ਸੁਰੱਖਿਅਤ ਰਹਿਣ। ਲੋਕਾਂ ਤੱਕ ਪਹੁੰਚ ਆਸਾਨ ਬਣਾਉਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ 10 ਤੋਂ 15 ਮੈਂਬਰਾਂ ਵਾਲੇ ਕੋਰ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਵਿਚ ਐਡਵੋਕੇਟ, ਡਾਕਟਰ, ਸੇਵਾ-ਮੁਕਤ ਅਧਿਕਾਰੀ ਅਤੇ ਐਨ. ਜੀ. ਓਜ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮਾਂ ਅਤੇ ਕੈਂਪਾਂ ਕਾਰਨ ਕਮਿਸ਼ਨ ਕੋਲ ਆਉਣ ਵਾਲੀਆਂ ਸ਼ਿਕਾਇਤਾਂ ਦੀ ਗਿਣਤੀ ਰੋਜ਼ਾਨਾ 10-15 ਤੋਂ ਵੱਧ ਕੇ ਲਗਭਗ 500 ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਹਰ ਭੇਜਣ ਦੇ ਨਾਮ ਤੇ ਪੈਸਿਆਂ ਦੀ ਠੱਗੀ ਮਾਰਨਾ ਅਤੇ ਬਲੈਕ ਮੇਲ ਕਰਨਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਬਕਾਇਆ ਬਿੱਲ ਦੇ ਨਾਂ ਤੇ ਮ੍ਰਿਤਕ ਦੇਹ ਰੋਕਣਾ ਗੰਭੀਰ ਮਨੁੱਖੀ ਅਧਿਕਾਰ ਮਾਮਲਾ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ, ਐਂਬੂਲੈਂਸ, ਬਲੱਡ ਬੈਂਕ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਸਮਾਜਿਕ ਸੰਸਥਾਵਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਕਮਿਸ਼ਨ ਦੇ ਅੱਖਾਂ ਅਤੇ ਕੰਨ ਬਣ ਕੇ ਲੋਕਾਂ ਦੇ ਹੱਕਾਂ ਦੀ ਰਾਖੀ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮਹਾਂਕਾਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਸ਼ਹਿਰ ਦੀਆਂ ਸਮਾਜਿਕ ਧਾਰਮਿਕ ਸੰਸਥਾਵਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਉਪਰੰਤ ਮਿੰਨੀ ਸਹਾਰਾ ਕਲੱਬ ਦੇ ਚੇਅਰਮੈਨ ਪ੍ਰਵੀਨ ਗਰਗ ਵੱਲੋਂ ਵੀ ਸਹਾਰਾ ਕਲੱਬ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਅੰਤ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ, ਸੈਲਰ ਐਸੋਸੀਏਸ਼ਨ, ਆੜਤੀਆ ਐਸੋਸੀਏਸ਼ਨ ਅਤੇ ਮਿੰਨੀ ਸਹਾਰਾ ਕਲੱਬ ਤਪਾ ਵੱਲੋਂ ਪਦਮ ਸ਼੍ਰੀ ਜਤਿੰਦਰ ਸ਼ੰਟੀ ਨੂੰ ਸਨਮਾਨਿਤ ਕੀਤਾ ਗਿਆ। ਬਾਂਸਲ ਵਲੋਂ ਤਪਾ ਪਹੁੰਚਣ ਤੇ ਸ਼੍ਰੀ ਸ਼ੰਟੀ ਦਾ ਦਿਲ ਦੀਆਂ ਗਹਿਰਾਈਆਂ ਵਿਚੋਂ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਜਸਵੰਤ ਸਿੰਘ ਨੇ ਬਖੂਬੀ ਨਿਭਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ, ਐੱਸਪੀ ਬਾਲ ਕ੍ਰਿਸ਼ਨ ਸਿੰਗਲਾ, ਐੱਸਡੀਐੱਮ ਤਪਾ ਆਯੂਸ਼ ਗੋਇਲ, ਡੀ.ਐਸ.ਪੀ ਜਸਕਰਨ ਸਿੰਘ ਬਰਾੜ, ਜੇਲ ਸੁਪਰਡੈਂਟ ਐੱਸਐੱਸ ਨੰਦਗੜ੍ਹ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ, ਸਿਟੀ ਇੰਚਾਰਜ ਕੁਲਵੰਤ ਸਿੰਘ, ਕਾਰਜ਼ ਸਾਧਕ ਅਫਸਰ ਹਰਪ੍ਰੀਤ ਸਿੰਘ, ਡਾ: ਕੰਵਲਜੀਤ ਸਿੰਘ ਬਾਜਵਾ, ਏਪੀਆਰਓ ਜਗਵੀਰ ਕੌਰ, ਬੀ.ਐਸ ਬੇਦੀ ਪ੍ਰਾਈਵੇਟ ਸੈਕਟਰੀ,ਧਰੂਵ ਸੈਣੀ ਪੀ.ਏ ਟੂ ਜਤਿੰਦਰ ਸਿੰਘ ਸ਼ੰਟੀ, ਅਮਨਦੀਪ ਸਿੰਘ,ਵਰਿੰਦਰ ਪਾਲ ਮਾਨ, ਮਹਿੰਦਰ ਕੌਰ, ਮੀਨਾਕਸ਼ੀ ਬਾਂਸਲ, ਮਨਜਿੰਦਰ ਸਿੰਘ ਕਲੇਰ,ਹੈਰੀ, ਸਮਾਜ ਸੇਵੀ ਸੋਨੂੰ ਸੇਠੀ, ਲੇਖ ਰਾਜ ਸਹਿਜੜਾ,ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ,ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਨਰੇਸ਼ ਮਿੱਤਲ, ਭਗਵੰਤ ਚੱਠਾ, ਕੌਂਸਲਰ ਗੁਰਮੀਤ ਸਿੰਘ ਰੋੜ। ਐਂਬੂਲੈਂਸ ਇੰਚਾਰਜ ਰਾਜੂ ਮੌੜ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ,ਸੱਤਪਾਲ ਗੋਇਲ (ਕੇ.ਕੇ ਲੈਬ), ਸੰਜੀਵ ਟਾਂਡਾ, ਮਨੋਜ ਸਿੰਗਲਾ, ਐਡਵੋਕੇਟ ਅਮਰਦੀਪ ਰੰਗੀਆ, ਧਰਮਪਾਲ ਬਾਂਸਲ, ਸੀਨੀਅਰ ਪੱਤਰਕਾਰ ਜਤਿੰਦਰ ਦੇਵਗਨ, ਐਡ. ਸੰਗਮ ਬਾਂਸਲ, ਐਡ. ਬਲਦੇਵ ਕ੍ਰਿਸ਼ਨ ਬਾਂਸਲ, ਰਾਕੇਸ਼ ਸਿੰਗਲਾ, ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋ, ਵਿਨੋਦ ਬਾਂਸਲ,ਮਾਸਟਰ ਸ਼ੰਟੀ,ਰਵਿੰਦਰ ਨਿਓਲਾ, ਜੰਗ ਬਹਾਦਰ ਗੋਇਲ, ਮੋਹਨ ਲਾਲ ਤਾਜੋ, ਅਜੇਪਾਲ ਸੂਰੀਆ, ਡੋਗਰ ਸਿੰਘ, ਰੋਕੀ ਕਪੂਰ, ਸੰਦੀਪ ਭੈਣੀ, ਭਗਵਾਨ ਸਿੰਘ ਭਾਨਾ, ਲੁਭਾਸ ਸਿੰਗਲਾ,ਵਿਨੋਦ ਕਾਲਾ, ਜੋਨੀ ਕੁਮਾਰ, ਅੰਕਿਤ ਸਿੰਗਲਾ, ਪ੍ਰੀਤਮ ਸਿੰਘ,ਪ੍ਰਦੀਪ ਕੁਮਾਰ ਦੀਪਾ, ਐਡਵੋਕੇਟ ਅਮਰਦੀਪ ਸਿੰਘ ਰੰਗੀਆ ਤੋਂ ਇਲਾਵਾ ਵੱਖ -2 ਐਸੋਸੀਏਸ਼ਨਾਂ ਅਤੇ ਹੋਰ ਪ੍ਰਮੁੱਖ ਨੁਮਾਇੰਦੇ ਹਾਜ਼ਰ ਸਨ।