- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਗੋਇਲ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਲਹਿਰਾ ਦੇ ਪੰਜ ਪਿੰਡਾਂ ਵਿੱਚ 785 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ। ਉਨ੍ਹਾਂ ਪਿੰਡ ਹੋਤੀਪੁਰ ਦੇ 62, ਨਵਾਂਗਾਉਂ ਦੇ 233, ਸ਼ਾਹਪੁਰ ਥੈੜੀ ਦੇ 69, ਠਸਕਾਂ ਦੇ 134 ਅਤੇ ਕਰੋਦਾ ਦੇ 287 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਅਤੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ।
ਪਿੰਡ ਕਰੋਦਾ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਮਾਲਕੀ ਹੱਕ ਦੇ ਦਸਤਾਵੇਜ਼ ਨਹੀਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੁਸ਼ਕਿਲ ਨੂੰ ਸਮਝਿਆ ਅਤੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਹੱਕ ਦੇਣ ਦਾ ਕੰਮ ਸ਼ੁਰੂ ਕੀਤਾ।
ਵਿਰੋਧੀ ਧਿਰ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਗੋਇਲ ਨੇ ਕਿਹਾ, “ਵਿਰੋਧੀਆਂ ਦਾ ਕੰਮ ਵਿਰੋਧ ਕਰਨਾ ਹੈ ਅਤੇ ਸਾਡਾ ਕੰਮ ਲੋਕਾਂ ਲਈ ਕੰਮ ਕਰਨਾ ਹੈ। ਉਹ ਰੌਲਾ ਪਾਉਂਦੇ ਰਹਿਣਗੇ, ਪਰ ਕੌਣ ਸਹੀ ਬੋਲ ਰਿਹਾ ਹੈ ਅਤੇ ਕੌਣ ਗ਼ਲਤ, ਇਸ ਦਾ ਫ਼ੈਸਲਾ ਲੋਕ ਆਪਣੇ ਤਜਰਬੇ ਦੇ ਆਧਾਰ ’ਤੇ ਕਰਨਗੇ।
ਲਹਿਰਾਗਾਗਾ ਦੇ ਮੈਡੀਕਲ ਕਾਲਜ ਸਬੰਧੀ ਵਿਰੋਧੀਆਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਗੋਇਲ ਨੇ ਕਿਹਾ ਕਿ ਇਹ ਵੱਡਾ ਪ੍ਰਾਜੈਕਟ ਹੈ ਅਤੇ ਇਸ ਲਈ ਲੋੜੀਂਦਾ ਇਮਾਰਤੀ ਢਾਂਚਾ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਪ੍ਰਾਜੈਕਟ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਸਬੰਧਤ ਕਾਰਵਾਈ ਤੋਂ ਬਾਅਦ ਕੰਮ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤੁਰੰਤ ਲੋੜ ਨੂੰ ਦੇਖਦਿਆਂ ਲਹਿਰਾਗਾਗਾ ਵਿੱਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ ਹਨ, ਜਿੱਥੇ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਹੋ ਰਹੇ ਹਨ ਅਤੇ ਦਵਾਈਆਂ ਮਿਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਲਕੀ ਹੱਕਾਂ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ, ਪਿੰਡਾਂ ਵਿੱਚ ਖੇਡ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।