ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ
ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਦੀ ਚੜਤ
Publish Date: Wed, 18 Feb 2026 05:01 PM (IST)
Updated Date: Wed, 18 Feb 2026 05:03 PM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਵਿਦਿਆਰਥੀਆਂ ਨੇ ਅੰਡਰ-15 ਲੜਕੀਆਂ ਅਤੇ ਲੜਕਿਆਂ ਦੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ, ਜੋ ਕਿ 8 ਫ਼ਰਵਰੀ 2026 ਨੂੰ ਲਡਾਲ ਸੰਗਰੂਰ ਵਿੱਚ ਕਰਵਾਏ ਗਏ, ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਅਤੇ ਆਪਣੇ ਮਾਂ-ਪਿਓ ਦਾ ਨਾਂ ਰੋਸ਼ਨ ਕੀਤਾ। ਕਲਾਸ 7ਵੀਂ ਦੀ ਵਿਦਿਆਰਥਣ ਕਰਮਨਦੀਪ ਕੌਰ ਨੇ 62 ਕਿਲੋ ਵਰਗ ਵਿੱਚ ਹਿੱਸਾ ਲੈ ਕੇ ਕਾਂਸੀ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਕਲਾਸ 6ਵੀਂ ਦੀ ਵਿਦਿਆਰਥਣ ਆਰਾਧਿਆ ਨੇ 32 ਕਿਲੋ ਵਰਗ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਮਗਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਨੂੰ ਬੱਚਿਆਂ ਦੇ ਮਾਪਿਆਂ ਤੇ, ਕੋਚ ਤੇ ਅਤੇ ਖਿਡਾਰੀਆਂ ਦੀ ਮਿਹਨਤ ਤੇ ਅਨੁਸ਼ਾਸਨ ਅਤੇ ਖੇਡ ਰੂਚੀ ’ਤੇ ਮਾਣ ਹੈ ਅਤੇ ਉਨ੍ਹਾਂ ਨੂੰ ਅੱਗੇ ਹੋਣ ਵਾਲੇ ਨੈਸ਼ਨਲ ਪੱਧਰ ਦੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹੈ। ਸਕੱਤਰ ਬਲਵੰਤ ਸਿੰਘ ਰੰਧਾਵਾ ਮੀਮਸਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਅਟੱਲ ਮਿਹਨਤ ਦਾ ਨਤੀਜਾ ਹੈ, ਜਿਸ ਨੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਬੀਰ ਸਿੰਘ ਨੇ ਵੀ ਖਿਡਾਰੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਇਹ ਮਿਹਨਤ ਭਵਿੱਖ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਦੀ ਨੀਂਹ ਰੱਖੇਗੀ। ਇਸ ਮੌਕੇ ਕੋਆਰਡੀਨੇਟਰ ਮਨਪ੍ਰੀਤ ਕੌਰ ਓਠੀ ਆਦਿ ਮੌਜੂਦ ਸਨ।