- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਟੱਡੀ ਸਰਕਲ ਨੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ

ਇਮਤਿਹਾਨ ’ਚ ਸੌ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਧਾਰਮਿਕ, ਸਮਾਜਿਕ ਤੇ ਅਕਾਦਮਿਕ ਗਤੀਵਿਧੀਆਂ ਵਿੱਚ ਮੋਹਰੀ ਅੰਤਰਰਾਸ਼ਟਰੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਪੰਜਾਬ ਦੇ ਵੱਖ ਵੱਖ ਜ਼ੋਨਾਂ ਵਿੱਚ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ। ਇਸੇ ਲੜੀ ਤਹਿਤ ਸੰਗਰੂਰ- ਬਰਨਾਲਾ -ਮਾਲੇਰਕੋਟਲਾ- ਮਾਨਸਾ ਜ਼ੋਨ ਦੇ ਵੱਖ ਵੱਖ ਖੇਤਰਾਂ ਵਿੱਚ ਇਹ ਇਮਤਿਹਾਨ ਜ਼ੋਨਲ ਕੌਂਸਲ ਦੇ ਪ੍ਰਧਾਨ ਕੁਲਵੰਤ ਸਿੰਘ ਨਾਗਰੀ, ਅਜਮੇਰ ਸਿੰਘ ਜ਼ੋਨਲ ਸਕੱਤਰ, ਲਾਭ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ, ਗੁਰਮੇਲ ਸਿੰਘ ਵਿੱਤ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ, ਪ੍ਰੋ. ਨਰਿੰਦਰ ਸਿੰਘ ਅਕਾਦਮਿਕ ਖੇਤਰ, ਚਰਨਕਮਲ ਸਿੰਘ ਸ਼ੇਖੋਂ ਸਲਾਹਕਾਰ, ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਦੇਖ ਰੇਖ ਕਰਵਾਇਆ ਗਿਆ। ਇਸ ਇਮਤਿਹਾਨ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪ੍ਰੋ. ਅਵਿਨਾਸ਼ ਕੌਰ ਪ੍ਰੀਖਿਆ ਨਿਗਰਾਨ ਦੇ ਨਾਲ ਪ੍ਰੋ. ਜਸਮੀਨ ਕੌਰ, ਪ੍ਰੋ. ਹਰਸ਼ਿਤਾ ਸ਼ਰਮਾ ਨੇ ਡਿਊਟੀ ਨਿਭਾਈ।
ਕਾਰਜਕਾਰੀ ਪ੍ਰਿੰਸੀਪਲ ਰਜਵੰਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜਿਸ ਲਈ ਪ੍ਰੋ. ਰਮਨਦੀਪ ਕੌਰ, ਪ੍ਰੋ. ਅਮਨਿੰਦਰ ਕੌਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਮੰਗਤ ਰਾਏ, ਪ੍ਰੋ. ਰਮਨਦੀਪ ਵਿਰਕ, ਪ੍ਰੋ. ਤੇਜਿੰਦਰ ਕੌਰ ਨੇ ਨਿਗਰਾਨ ਅਮਲੇ ਦੀ ਡਿਊਟੀ ਨਿਭਾਈ। ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਪ੍ਰਿੰਸੀਪਲ ਬਲਵੰਤ ਸਿੰਘ ਅਤੇ ਪ੍ਰੋ ਬੱਚਿਤਰ ਸਿੰਘ , ਹਰਜਿੰਦਰ ਕੌਰ ਦਾ ਸਹਿਯੋਗ ਰਿਹਾ। ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੇ ਡਾ: ਗੁਰਪ੍ਰੀਤ ਸਿੰਘ ਨਿਗਰਾਨ ਅਮਲੇ ਦੀ ਡਿਊਟੀ ਨਿਭਾਈ ਜਦੋਂ ਕਿ ਪ੍ਰਿੰਸੀਪਲ ਡਾ. ਬਲਵੀਰ ਸਿੰਘ ਨੇ ਸਟੱਡੀ ਸਰਕਲ ਦੇ ਇਸ ਉਦੱਮ ਦੀ ਸ਼ਲਾਘਾ ਕੀਤੀ। ਸ਼ਹੀਦ ਊਧਮ ਸਿੰਘ ਗਰੁੱਪ ਆਫ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਪ੍ਰਿੰਸੀਪਲ ਡਾ. ਕੁਲਵੰਤ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਅਰਸ਼ਦੀਪ ਕੌਰ ਦੀ ਦੇਖ ਰੇਖ ਇਮਤਿਹਾਨ ਹੋਇਆ। ਇਸੇ ਤਰ੍ਹਾਂ ਬਰਨਾਲਾ ਖੇਤਰ ਵਿੱਚ ਹਰਮਨਜੀਤ ਸਿੰਘ ਕੋਆਰਡੀਨੇਟਰ, ਅਵਤਾਰ ਸਿੰਘ ਲੀਲਾ, ਗੁਰਮੀਤ ਸਿੰਘ ਮੀਮਸਾ ਦੀ ਦੇਖ ਰੇਖ ਇਮਤਿਹਾਨ ਕਰਵਾਇਆ ਗਿਆ।ਸੁਰਿੰਦਰ ਪਾਲ ਸਿੰਘ ਸਿਦਕੀ ਨੇ ਦੱਸਿਆ ਕਿ ਇਸ ਇਮਤਿਹਾਨ ਵਿੱਚ 800 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਲਈ ਸਟੱਡੀ ਸਰਕਲ ਦੀ ਪੁਸਤਕ ਮਾਰਗਿ ਮੋਤੀ ਨਿਰਧਾਰਿਤ ਕੀਤੀ ਗਈ ਸੀ। ਜ਼ੋਨਲ ਸਕੱਤਰ ਅਜਮੇਰ ਸਿੰਘ ਨੇ ਦੱਸਿਆ ਕਿ ਜ਼ੋਨ ਵਿੱਚੋਂ ਪਹਿਲੇ ਪੰਜ ਸਥਾਨਾਂ ਦੇ ਜੇਤੂਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਨਾਗਰੀ ਨੇ ਸਬੰਧਤ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਪ੍ਰੋ. ਇੰਚਾਰਜ ਅਤੇ ਨਿਗਰਾਨ ਅਮਲੇ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।