
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤੀਆਂ ਦਾ ਤਿਉਹਾਰ ਸ਼ਾਨੋ-ਸ਼ੌਕਤ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਮਹਿਲ ਮੁਬਾਰਕ ਕਲੋਨੀ ਦੀਆਂ ਔਰਤਾਂ ਵੱਲੋਂ ਗੌਡਸ ਗ੍ਰੇਸ ਬੁਟੀਕ ਦੀ ਮਾਲਕ ਜੈਸਮੀਨ ਬਾਵਾ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਹੋਟਲ ਰੈਮਸਨ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ।
ਸਮਾਗਮ ਦੌਰਾਨ ਖਾਣ-ਪੀਣ ਦੀਆਂ ਵੱਖ-ਵੱਖ ਸਟਾਲਾਂ ਲਾਈਆਂ ਗਈਆਂ। ਇਸ ਦੇ ਨਾਲ ਹੀ ਗਿੱਧਾ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਲੇਡੀਜ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪੂਰੇ ਸਮਾਗਮ ਦੌਰਾਨ ਖੁਸ਼ੀ, ਰੌਣਕ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ ਅਤੇ ਸਾਰਿਆਂ ਨੇ ਇਨ੍ਹਾਂ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ।
ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ’ਤੇ ਪ੍ਰਭਦੀਪ ਕੌਰ, ਅਸਿਸਟੈਂਟ ਕਮਿਸ਼ਨਰ, ਐਕਸਾਈਜ਼ ਐਂਡ ਟੈਕਸੇਸ਼ਨ, ਬਠਿੰਡਾ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਸ਼ਮੂਲੀਅਤ ਨਾਲ ਸਮਾਗਮ ਦੀ ਸ਼ਾਨ ਹੋਰ ਵਧੀ ਅਤੇ ਮਹਿਲਾਵਾਂ ਵਿੱਚ ਉਤਸ਼ਾਹ ਵੀ ਕਈ ਗੁਣਾ ਵਧ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਅਜਿਹੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਸਮਾਜ ਦੇ ਹਰ ਵਰਗ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਸਾਡੀ ਨਵੀਂ ਪੀੜ੍ਹੀ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੀ ਰਹੇ। ਅਜਿਹੇ ਉਪਰਾਲਿਆਂ ਰਾਹੀਂ ਬੱਚਿਆਂ ਨੂੰ ਵੀ ਆਪਣੇ ਅਮੀਰ, ਮਹਾਨ ਅਤੇ ਸਮਰਿੱਧ ਸੱਭਿਆਚਾਰ ਬਾਰੇ ਜਾਣਨ ਅਤੇ ਉਸ ਨੂੰ ਅੱਗੇ ਵਧਾਉਣ ਦੀ ਪ੍ਰੇਰਣਾ ਮਿਲਦੀ ਹੈ।