ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜਥੇਬੰਦੀ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਦੀ ਪ੍ਰਧਾਨ ਹੇਠ ਗੁਰਦੁਆਰਾ ਛੇਵੀਂ ਪਾਤਸ਼ਾਹੀ ਕਸਬਾ ਮਹਿਲ ਕਲਾਂ ਵਿਖੇ ਹੋਈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਉੱਪ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ ਸੀਨੀਅਰ, ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਬਹਾਲ ਸਿੰਘ ਕੁਰੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਐੱਮਐੱਸਪੀ ਖਤਮ ਤੇ ਮੰਡੀਕਰਨ ਬੋਰਡ ਨੂੰ ਤੋੜ ਕੇ ਜਿਨਸਾਂ ਦੀ ਖ਼ਰੀਦ ਖੁੱਲ੍ਹੀ ਮੰਡੀ 'ਚ ਵੇਚਣ ਲਈ ਨਵੇਂ ਨਵੇਂ ਫੈਸਲੇ ਲੈ ਕੇ ਕਾਰਪੋਰੇਟ ਤੇ ਸਰਮਾਏਦਾਰ ਲੋਕਾਂ ਪੱਖੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦੇ ਨੂੰ ਤਬਾਹ ਕਰਨ ਲਈ ਤੁਲੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੂੰ ਵਾਪਸ ਕਰਾਉਣ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ 20 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸੂਬਾ ਕਮੇਟੀ ਦੇ ਸੱਦੇ ਉੱਪਰ ਜਥੇਬੰਦੀ ਵਲੋਂ ਟਰੈਕਟਰਾਂ 'ਤੇ ਸਵਾਰ ਹੋ ਕੇ ਜ਼ਿਲ੍ਹਾ ਬਰਨਾਲਾ ਅੰਦਰ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਇਕ ਰੋਸ ਮਾਰਚ ਕੱਢਣ ਉਪਰੰਤ ਕਿਸਾਨਾਂ ਵੱਲੋਂ ਐੱਸਡੀਐੱਮ ਬਰਨਾਲਾ ਨੂੰ ਟਰੈਕਟਰਾਂ ਦੀਆਂ ਚਾਬੀਆਂ ਸੌਂਪ ਕੇ ਮੰਗ-ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਅਦੇ ਤੁਰੰਤ ਵਾਪਸ ਲਏ ਜਾਣ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਤਾਂ ਜਥੇਬੰਦੀ ਤਿੱਖਾ ਸੰਘਰਸ਼ ਵੱਢਣ ਲਈ ਮਜ਼ਬੂਰ ਹੋਵੇਗੀ।

ਇਸ ਮੌਕੇ ਬਲਾਕ ਆਗੂ ਹਰਦੇਵ ਸਿੰਘ ਕਾਕਾ, ਡਾਕਟਰ ਜਸਵੰਤ ਸਿੰਘ ਛੀਨੀਵਾਲ, ਜਸਮੇਲ ਸਿੰਘ ਚੰਨਣਵਾਲ, ਗੁਰਮੇਲ ਸਿੰਘ ਗਹਿਲ, ਹਾਕਮ ਸਿੰਘ ਕੁਰੜ, ਕਰਨੈਲ ਸਿੰਘ ਕੁਰੜ, ਮੇਜਰ ਸਿੰਘ ਲੋਹਗੜ, ਜੋਗਿੰਦਰ ਸਿੰਘ ਮੂੰਮ, ਅਜਾਇਬ ਸਿੰਘ ਛੀਨੀਵਾਲ ਕਲਾਂ, ਨਾਜਮ ਸਿੰਘ, ਗੁਰਦੀਪ ਸਿੰਘ ਗਹਿਲ, ਚਮਕੌਰ ਸਿੰਘ, ਨਛੱਤਰ ਸਿੰਘ, ਬਲਜਿੰਦਰ ਸਿੰਘ, ਭਜਨ ਸਿੰਘ ਲੋਹਗੜ, ਕੁਲਵਿੰਦਰ ਸਿੰਘ ਗਹਿਲ, ਰਾਜਾ ਸਿੰਘ ਛੀਨੀਵਾਲ, ਜੱਗਾ ਸਿੰਘ ਗਹਿਲ, ਗੁਰਚੇਤ ਸਿੰਘ ਛੀਨੀਵਾਲ, ਨਾਇਬ ਸਿੰਘ ਛੀਨੀਵਾਲ ਆਦਿ ਕਿਸਾਨ ਆਗੂ ਹਾਜ਼ਰ ਸਨ।