ਆਪ ਸਰਕਾਰ ’ਚ ਹੋ ਰਹੇ ਕਰੋੜਾਂ ਦੇ ਵਿਕਾਸ : ਚੇਅਰਮੈਨ ਮੰਨਾ
ਆਪ ਸਰਕਾਰ ’ਚ ਹੋਰ ਰਹੇ ਨੇ ਕਰੋੜਾਂ ਦੇ ਵਿਕਾਸ ਕਾਰਜ : ਚੇਅਰਮੈਨ ਮੰਨਾ
Publish Date: Tue, 13 Jan 2026 06:04 PM (IST)
Updated Date: Wed, 14 Jan 2026 04:06 AM (IST)

ਲਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਰੋਜਾਨਾ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਹੋਰ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀ ਗਈ ਪਹਿਲ ਕਦਮੀ ਸਦਕਾ ਆਰਟੀਓ ਦਫ਼ਤਰ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ’ਚ ਸਿਫ਼ਟ ਕਰ ਦਿੱਤੀਆਂ ਗਈਆਂ ਹਨ। ਇਸ ਤਰ੍ਹਾਂ ਵਾਹਨ ਤੇ ਆਰਸੀ ਨਾਲ ਸਬੰਧਤ ਇਹ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰ ’ਤੇ ਮਿਲਣਗੀਆਂ। ਜਿਸ ਕਾਰਨ ਭ੍ਰਿਸ਼ਟਾਚਾਰ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗਾ। ਇਸ ਤੋਂ ਇਲਾਵਾ ਹੁਣ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਵੀ ਆਨਲਾਇਨ ਕਰ ਦਿੱਤਾ ਗਿਆ ਹੈ। ਪੈਨਸ਼ਨਰ ਦੀਆਂ ਛੇ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਐਮਪੀ ਮੀਤ ਹੇਅਰ ਵਲੋਂ ਬਰਨਾਲਾ ਸ਼ਹਿਰ ਅੰਦਰ ਰੋਜਾਨਾ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਨਵੀਆਂ ਸੜਕਾਂ ਤੇ ਸਕੂਲਾਂ ਦੀ ਨੁਹਾਰ ਬਦਲਣ ਲਈ ਨੀਂਹ ਪੱਧਰ ਰੱਖੇ ਜਾ ਰਹੇ ਹਨ। ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਲੋਕ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਵਾਂਗਡੋਰ ਸੌਂਪਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਕੇ ਸੂਬੇ ਦੇ ਸਹਿਰਾਂ, ਪਿੰਡਾਂ ਤੇ ਕਸਬਿਆਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਬੰਨ੍ਹ ਦਿੱਤੀ ਹੈ। ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਖੁਸ਼ ਨਜ਼ਰ ਆ ਰਹੇ ਹਨ।