ਟੰਡਨ ਸਕੂਲ ਨੂੰ ਬਾਰ੍ਹਵੀਂ ਤੱਕ ਮਾਨਤਾ ਮਿਲਣ ’ਤੇ ਸਕੂਲ ’ਚ ਖੁਸ਼ੀ ਦਾ ਮਾਹੌਲ
ਟੰਡਨ ਸਕੂਲ ਨੂੰ ਆਈਸੀਐਸਈ ਬੋਰਡ ਦੀ ਬਾਰ੍ਹਵੀਂ ਤੱਕ ਮਾਨਤਾ ਮਿਲਣ ’ਤੇ ਸਕੂਲ ’ਚ ਖੁਸ਼ੀ ਦਾ ਮਾਹੌਲ
Publish Date: Wed, 14 Jan 2026 05:04 PM (IST)
Updated Date: Thu, 15 Jan 2026 04:04 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਨੂੰ ਆਈਸੀਐਸਈ ਬੋਰਡ ਵੱਲੋਂ ਅਧਿਕਾਰਿਕ ਮਾਨਤਾ ਮਿਲਣ ਦੀ ਖੁਸ਼ਖਬਰੀ ਨਾਲ ਪੂਰੇ ਸਕੂਲ ਪਰਿਵਾਰ ’ਚ ਖੁਸ਼ੀ ਦੀ ਲਹਿਰ ਦੌੜ ਪਈ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਬਹੁਤ ਹੀ ਘੱਟ ਸਮੇਂ ’ਚ ਇਹ ਵੱਡੀ ਕਾਮਯਾਬੀ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਨੇ ਕੇਵਲ ਤਿੰਨ ਸਾਲਾਂ ਦੇ ਅੰਦਰ ਹੀ 12ਵੀਂ ਕਲਾਸ ਤੱਕ ਦੀ ਬੋਰਡ ਮਾਨਤਾ ਪ੍ਰਾਪਤ ਕਰ ਲਈ ਹੈ, ਜੋ ਕਿ ਆਪਣੇ ਆਪ ’ਚ ਇੱਕ ਇਤਿਹਾਸਕ ਉਪਲਬਧੀ ਹੈ। ਇਹ ਸਫ਼ਲਤਾ ਸਕੂਲ ਦੀ ਮਿਹਨਤੀ ਟੀਚਿੰਗ ਸਟਾਫ਼, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਭਰੋਸੇ ਦਾ ਨਤੀਜਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੋਰਡ ਮਾਨਤਾ ਨਾਲ ਹੁਣ ਵਿਦਿਆਰਥੀਆਂ ਨੂੰ ਉੱਚ-ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹੂਲਤਾਂ ਅਤੇ ਭਵਿੱਖ ਲਈ ਹੋਰ ਮੌਕੇ ਪ੍ਰਾਪਤ ਹੋਣਗੇ। ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੋਰਡ ਦੀ ਮਾਨਤਾ ਮਿਲਣ ਤੋਂ ਬਾਅਦ ਹੁਣ ਸਕੂਲ ’ਚ 11ਵੀਂ ਕਲਾਸ ਲਈ ਤਿੰਨ ਮੁੱਖ ਸਟਰੀਮਾਂ ’ਚ ਦਾਖ਼ਲੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਤਿੰਨਾਂ ਸਟਰੀਮਾਂ ’ਚ ਪੜ੍ਹਾਈ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਹਰ ਸਟਰੀਮ ਲਈ ਵਿਸ਼ੇਸ਼ ਤੌਰ ’ਤੇ ਯੋਗ ਅਤੇ ਤਜਰਬੇਕਾਰ ਅਧਿਆਪਕਾਂ ਦੀ ਨਿਯੁਕਤੀ ਕੀਤੀ ਗਈ ਹੈ, ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲ ਵੱਲੋਂ ਆਧੁਨਿਕ ਸਿੱਖਿਆ ਪ੍ਰਣਾਲੀ ਅਪਣਾਈ ਜਾਵੇਗੀ, ਜਿਸ ’ਚ ਸਮਾਰਟ ਕਲਾਸਰੂਮ, ਪ੍ਰੈਕਟੀਕਲ ਲੈਬਾਂ, ਡਿਜ਼ੀਟਲ ਸਾਧਨਾਂ ਅਤੇ ਨਵੀਂ ਤਕਨਾਲੋਜੀ ਦਾ ਭਰਪੂਰ ਇਸਤੇਮਾਲ ਕੀਤਾ ਜਾਵੇਗਾ। ਇਸ ਮੌਕੇ ਸਕੂਲ ਐਮਡੀ ਸ਼ਿਵ ਸਿੰਗਲਾ ਨੇ ਵੀ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦੀ ਆਈਸੀਐੱਸਈ ਬੋਰਡ ਤੋਂ ਮਾਨਤਾ ਸਾਡੀ ਸਾਂਝੀ ਮਿਹਨਤ ਦਾ ਸਫਲ ਨਤੀਜਾ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ’ਚ ਬਾਰ੍ਹਵੀਂ ਕਲਾਸ ਤੱਕ ਦੀ ਮਾਨਤਾ ਹਾਸਲ ਕਰਨਾ ਆਸਾਨ ਕੰਮ ਨਹੀਂ ਸੀ, ਇਹ ਇੱਕ ਇਤਿਹਾਸਕ ਉਪਲਬਧੀ ਹੈ, ਨਾਲ ਹੀ ਟੀਮ ਵਰਕ, ਸਪਸ਼ਟ ਦ੍ਰਿਸ਼ਟੀ ਅਤੇ ਮਜ਼ਬੂਤ ਇਰਾਦਿਆਂ ਨਾਲ ਇਹ ਮੰਜ਼ਿਲ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਪ੍ਰੈਕਟੀਕਲ ਨੋਲੇਜ, ਮੁਕਾਬਲੇ ਦੀ ਤਿਆਰੀ ਅਤੇ ਭਵਿੱਖ ਦੇ ਕਰੀਅਰ ਲਈ ਪੂਰੀ ਤਰ੍ਹਾਂ ਤਿਆਰ ਕਰੇਗਾ ਅਤੇ ਵਿਸ਼ਵਾਸ ਜਤਾਇਆ ਕਿ ਵਧੀਆ ਸਟਾਫ਼ ਅਤੇ ਆਧੁਨਿਕ ਸਿੱਖਿਆ ਦੇ ਨਾਲ ਸਕੂਲ ਦੇ ਵਿਦਿਆਰਥੀ ਹਰ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ। ਐਮਡੀ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ-ਭਰੀ ਸਿੱਖਿਆ ਦੇਣ, ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੇ ਸਰਬੰਗੀ ਵਿਕਾਸ ਲਈ ਲਗਾਤਾਰ ਯਤਨ ਕਰਦਾ ਰਹੇਗਾ। ਉਨ੍ਹਾਂ ਸਟਾਫ਼, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਵੱਡੀ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫ਼ਲਤਾ ਸਕੂਲ ਲਈ ਨਵੇਂ ਮੀਲ ਪੱਥਰ ਸਾਬਤ ਹੋਵੇਗੀ।