- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ : ਚੁੱਘ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ ਅਤੇ ਪੰਜਾਬ ਇਕ ਜੰਗਲ ਰਾਜ ਬਣ ਚੁੱਕਿਆ ਹੈ। ਇਹ ਵਿਚਾਰ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਨ ਚੁੱਘ ਨੇ ਜ਼ਿਲਾ ਜਨਰਲ ਸਕੱਤਰ ਬੀਜੇਪੀ ਸ਼ੇਰਵਿੰਦਰ ਸਿੰਘ ਧਾਲੀਵਾਲ ਨਾਲ ਗੱਲਬਾਤ ਕਰਨ ਉਪਰੰਤ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਧੱਕੇਸ਼ਾਹੀ ਖਿਲਾਫ ਰੋਸ ਵਿਖਾਵਾ ਕਰਨਾ ਹਰੇਕ ਦਾ ਮੌਲਿਕ ਅਧਿਕਾਰ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਕੋਲੋਂ ਇਹ ਹੱਕ ਵੀ ਖੋ ਰਹੀ ਹੈ। ਜਿਸਦੇ ਚਲਦਿਆਂ ਮੌਜੂਦਾ ਸਰਕਾਰ ਵੱਲੋਂ ਦੂਜੀਆਂ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵਿਖਾਵਾ ਕਰਨ ਤੇ ਮਾਰਕੁਟਾਈ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਅਤੇ ਹੋਰ ਅਨੇਕਾਂ ਹੱਥ ਕੰਡੇ ਅਪਣਾ ਕੇ ਦਬਾਉਣ ਦੇ ਯਤਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਜ਼ੋਰਾਂ ਤੇ ਹੈ, ਪਰੰਤੂ ਨਸ਼ਿਆਂ ਖਿਲਾਫ ਬੋਲਣ ਵਾਲਿਆਂ ਦੀ ਸਜ਼ਾ ਮੌਤ ਹੈ ਜਾਂ ਫਿਰ ਉਸਨੂੰ ਜੇਲਾਂ ਵਿੱਚ ਰੱਖ ਕੇ ਅਧਮੋਇਆ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਬਣਾਓ ਤਾਂ ਜੋ ਪੰਜਾਬ ਵਿਚ ਕਾਨੂੰਨ ਦਾ ਰਾਜ ਸਥਾਪਿਤ ਹੋਵੇ ਅਤੇ ਨਸ਼ੇ ਦਾ ਕਾਰੋਬਾਰ ਬਿਲਕੁਲ ਬੰਦ ਹੋ ਸਕੇ। ਇਸ ਸਮੇਂ ਭਾਜਪਾ ਜ਼ਿਲ੍ਹਾ ਸੰਗਰੂਰ ਦੇ ਜਰਨਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਤਰੁਨ ਚੁੱਘ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ।