ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਕੋਰੋਨਾ ਮਹਾਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਬਰਨਾਲਾ 'ਚ ਐਤਵਾਰ ਨੂੰ 13 ਕਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ ਸਮੇਂ ਸਿਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਇਸ ਮਹਾਮਾਰੀ ਪ੍ਰਤੀ ਜਿਆਦਾ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਬਰਨਾਲਾ 'ਚ ਨਵੇਂ 13 ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋ 7 ਜਣੇ ਬਰਨਾਲਾ, 1 ਧਨੌਲਾ, ਤਪਾ ਮੰਡੀ ਤੋਂ 3 ਤੇ ਮਹਿਲ ਕਲਾਂ ਤੋਂ 2 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਮੂੰਹ 'ਤੇ ਮਾਸਕ ਤੇ ਸਰੀਰਕ ਦਨ ਰੱਖਣਾ ਚਾਹੀਦਾ ਹੈ ਤਾਂ ਹੀ ਇਸ ਮਹਾਮਾਰੀ ਤੋਂ ਬਚਾਅ ਹੋ ਸਕਦਾ ਹੈ।

-ਬਰਨਾਲਾ ਦਾ ਕੋਰੋਨਾ ਮੀਟਰ

ਕੋਰੋਨਾ ਪਾਜ਼ੇਟਿਵ ਮਰੀਜ਼ਾ ਦੀ ਗਿਣਤੀ - 1792

ਇਕਾਂਤਵਾਸ ਕੀਤੇ ਮਰੀਜ਼ਾ ਦੀ ਗਿਣਤੀ - 1353

ਐਕਵਿਟ ਕੇਸ -400

ਜ਼ਿਲ੍ਹੇ 'ਚ ਕੁੱਲ ਮੌਤਾਂ -39