ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਜ਼ਿਲ੍ਹੇ 'ਚ ਮੰਗਲਵਾਰ ਨੂੰ ਕੋਰੋਨਾ ਪਾਜ਼ੇਟਿਵ ਦੇ 13 ਮਾਮਲੇ ਨਵੇਂ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਹੁਣ ਕੁੱਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਸੰਖਿਆ 305 ਹੋ ਗਈ ਹੈ ਤੇ ਆਈਸੋਲੇਸ਼ਨ ਵਾਰਡ ਬਰਨਾਲਾ 'ਚ ਐਕਟਿਵ ਕੇਸ 205 ਹੋ ਗਏ ਹਨ ਤੇ 92 ਮਰੀਜ਼ ਠੀਕ ਹੋ ਗਏ ਹਨ ਤੇ 7 ਲੋਕ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ।

ਇਸ ਲਈ ਕੋਰੋਨਾ ਨੂੰ ਹਰਾਉਣ ਦੇ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਸਹਿਯੋਗ ਦੇਣਾ ਚਾਹੀਦਾ ਹੈ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਕਿਹਾ ਕਿ ਇਸ ਮਹਾਮਾਰੀ ਤੋਂ ਬਚਣ ਲਈ ਸਾਨੂੰ ਮੂੰਹ 'ਤੇ ਮਾਸਕ ਪਾਉਣਾ ਚਾਹੀਦਾ ਹੈ ਤੇ ਸਮਾਜਿਕ ਦੂਰੀ, ਸੈਨੇਟਾਈਜ਼ਰ ਤੇ ਸਾਬਣ ਨਾਲ ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨਾ ਚਾਹੀਦਾ ਹੈ ਤੇ ਸਰਕਾਰ ਦੇ ਨਿਯਮਾਂ ਦਾ ਪਾਲਣੀ ਕਰਨੀ ਚਾਹੀਦੀ ਹੈ।