ਕਬਾੜੀਏ ਦੀ ਦੁਕਾਨ ਤੋਂ ਡੀਬੀਆਰ, ਗੈਸ ਸਿਲੰਡਰ, ਮੋਬਾਈਲ ਨਕਦੀ ਤੇ ਸਾਮਾਨ ਚੋਰੀ
ਚੋਰਾਂ ਨੇ ਕਬਾੜੀਏ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ
Publish Date: Mon, 19 Jan 2026 04:06 PM (IST)
Updated Date: Tue, 20 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਦੌੜ : ਬੀਤੀ ਰਾਤ ਚੋਰਾਂ ਵੱਲੋਂ ਕਬਾੜੀਏ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਸ਼ੀਲ ਕੁਮਾਰ ਭੋਲਾ ਕਬਾੜੀਏ ਨੇ ਦੱਸਿਆ ਕਿ ਚੋਰ ਉਸ ਦੀ ਦੁਕਾਨ ’ਚ ਕੈਮਰਿਆਂ ਦੀ ਭੰਨ ਤੋੜ ਕਰ ਕੇ ਡੀਬੀਆਰ, ਗੈਸ ਸਿਲੰਡਰ, ਮੋਬਾਈਲ ਕੁਝ ਨਕਦੀ ਤੋਂ ਇਲਾਵਾ ਹੋਰ ਸਾਮਾਨ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਸ਼ਹਿਣਾ ਨੂੰ ਸੂਚਿਤ ਕਰ ਦਿੱਤਾ ਹੈ। ਘਟਨਾ ਸਥਾਨ ਤੇ ਥਾਣਾ ਸ਼ਹਿਣਾ ਦੇ ਜਗਪਾਲ ਸਿੰਘ ਏਐਸਆਈ ਪੁਲਸ ਪਾਰਟੀ ਸਮੇਤ ਪਹੁੰਚੇ। ਉਨ੍ਹਾਂ ਕਿਹਾ ਕਿ ਚੋਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੈਨੂੰ ਪਰੋਚਾ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹੌਲਦਾਰ ਮਲਕੀਤ ਸਿੰਘ, ਭਰਪੂਰ ਸਿੰਘ ਆਦਿ ਹਾਜ਼ਰ ਸਨ।