- ‘ਆਪ’ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ’ਤੇ ਮਾਰਿਆ ਡਾਕਾ : ਸਾਂਝਾ ਫਰੰਟ ਵਰਿੰਦਰ ਸਿੰਘ, ਪੰਜਾਬੀ ਜਾਗਰਣ ਧੂਰੀ : ‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਫਰੰਟ ਦੇ ਕਨਵੀਨਰਾਂ ਧਨਵੰਤ ਸਿੰਘ ਭੱਠਲ, ਰਣਜੀਤ ਸਿੰਘ ਰਾਣਵਾਂ, ਭਜਨ ਸਿੰਘ ਗਿੱਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਗਗਨਦੀਪ ਬਠਿੰਡਾ, ਸੁਖਦੇਵ ਸਿੰਘ ਸੈਣੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਸਰਬਜੀਤ ਸਿੰਘ ਭਾਣਾ, ਸਤਨਾਮ ਸਿੰਘ ਰੰਧਾਵਾ, ਜਗਦੀਸ਼ ਚਾਹਲ, ਜਸਵੀਰ ਸਿੰਘ ਤਲਵਾੜਾ, ਰਾਧੇ ਸ਼ਿਆਮ, ਰਾਜ ਕੁਮਾਰ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਘੱਟ ਦਿੰਦਿਆਂ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਉੱਤੇ 2.59 ਦਾ ਗੁਣਾਕ ਲਾਗੂ ਕਰਨ, ਆਪਣੀ ਹੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੇਣ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਮਾਣ ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ, ਆਊਟਸੋਰਸ, ਇਨਲਿਸਟਡ ਅਤੇ ਵੱਖ-ਵੱਖ ਸੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ ’ਤੇ ਬਾਰਡਰ ਏਰੀਆ ਸਮੇਤ ਕੱਟੇ ਗਏ ਸਾਰੇ ਭੱਤੇ ਅਤੇ ਏਸੀਪੀ ਬਹਾਲ ਕਰਨ, ਖਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਅਤੇ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਜਾਰੀ ਆਦਿ ਕੀਤੇ ਜਾਣ। ਅਜਿਹਾ ਨਾ ਹੋਣ ਦੀ ਸੂਰਤ ਵਿਚ ਦਸੰਬਰ ਮਹੀਨੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਅਵਿਨਾਸ਼ ਚੰਦਰ ਸ਼ਰਮਾ, ਹਰਦੀਪ ਟੋਡਰਪੁਰ, ਬਲਵੀਰ ਸਿੰਘ ਪੁਆਰ, ਸੁਰਿੰਦਰ ਪੁਆਰੀ, ਐੱਨਡੀ ਤਿਵਾੜੀ, ਸੁਖਦੇਵ ਸਿੰਘ ਚੰਗਾਲੀਵਾਲਾ, ਕੁਲਵਰਨ ਸਿੰਘ, ਰਾਮ ਸਰੂਪ ਢੈਪਈ, ਅਵਤਾਰ ਸਿੰਘ ਢਢੋਗਲ, ਕਰਮਜੀਤ ਬੀਹਲਾ, ਦਵਿੰਦਰ ਪਿਸ਼ੋਰ, ਬੋਬਿੰਦਰ ਸਿੰਘ, ਦਰਸ਼ਨ ਸਿੰਘ ਸੰਗਰੂਰ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਲੁਬਾਣਾ, ਹਰਗੋਬਿੰਦ ਕੌਰ, ਮਮਤਾ ਸ਼ਰਮਾਂ, ਕਸ਼ਮੀਰ ਸਿੰਘ ਥਿੰਦ, ਰਾਕੇਸ਼ ਕੁਮਾਰ ਸ਼ਰਮਾ, ਹਰਜੀਤ ਸਿੰਘ, ਸੁਖਦਿਆਲ ਸਿੰਘ ਝੰਡ, ਬੱਬਨਪਾਲ ਸੰਗਰੂਰ, ਸੁਰਿੰਦਰਪਾਲ ਲਾਹੌਰੀਆ, ਅਨਿਲ ਕੁਮਾਰ ਬਰਨਾਲਾ, ਸੁਰਿੰਦਰ ਕੁਮਾਰ ਵਾਲੀਆ, ਗੁਰਜਿੰਦਰ ਔਲਖ, ਸ਼ਿੰਗਾਰਾ ਸਿੰਘ ਲੁਧਿਆਣਾ, ਚਮਕੌਰ ਸਿੰਘ, ਵਰਿੰਦਰ ਵਿੱਕੀ, ਪ੍ਰੇਮ ਚਾਵਲਾ, ਰਘਵੀਰ ਸਿੰਘ, ਅਮਰਜੀਤ ਕੌਰ ਰਣਸਿੰਘਵਾਲਾ, ਸੰਦੀਪ ਗਿੱਲ, ਕਿਰਨ ਬਾਲਾ, ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ ਉਗੋਕੇ, ਹੰਸਰਾਜ ਦੀਦਾਰਗੜ੍ਹ, ਸਰਬਜੀਤ ਸਿੰਘ ਪੁੰਨਾਂਵਾਲ, ਫਕੀਰ ਸਿੰਘ ਟਿੱਬਾ, ਅਸ਼ੋਕ ਕੁਮਾਰ, ਰਾਜਵੀਰ ਸਿੰਘ, ਗੁਰਜੰਟ ਸਿੰਘ, ਨਿਰਭੈ ਸਿੰਘ ਹੈਲਥ, ਬੱਗਾ ਸਿੰਘ, ਇੰਦਰ ਸ਼ਰਮਾ, ਡਾ. ਅਮਰਜੀਤ, ਮਹਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।