ਅਰਵਿੰਦ ਰੰਗੀ, ਤਪਾ ਮੰਡੀ : ਪਿੰਡ ਮਹਿਤਾ ਵਿਖੇ ਬੀਤੀ ਰਾਤ ਸ਼ਰਮਾ ਜਨਰਲ ਸਟੋਰ 'ਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦਵਿੰਦਰ ਕੁਮਾਰ ਸ਼ਰਮਾ ਵਾਸੀ ਧੌਲਾ ਬੀਤੀ ਰਾਤ ਆਪਣੀ ਦੁਕਾਨ ਬੰਦ ਕਰ ਕੇ ਆਪਣੇ ਪਿੰਡ ਚਲਾ ਗਿਆ, ਤਾਂ ਰਾਤ ਸਮੇਂ ਚੋਰਾਂ ਨੇ ਉਸ ਦੀ ਦੁਕਾਨ 'ਚ ਦਾਖ਼ਲ ਹੋ ਕੇ 14 ਹਜ਼ਾਰ ਰੁਪਏ ਦੇ ਕਰੀਬ ਚੋਰ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਚ 14 ਹਜ਼ਾਰ ਰੁਪਏ ਦੀ ਨਕਦੀ ਪਈ ਸੀ, ਚੋਰਾਂ ਵੱਲੋਂ ਸਿਰਫ਼ ਨਕਦੀ ਵਾਲਾ ਡੱਬਾ ਹੀ ਖੋਲਿ੍ਹਆ ਗਿਆ, ਜਦ ਕਿ ਹੋਰ ਕਿਸੇ ਸਾਮਾਨ ਨੂੰ ਹੱਥ ਤੱਕ ਨਹੀਂ ਲਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਸੁਰੂ ਕਰ ਦਿੱਤੀ ਹੈ।