ਚੋਰੀ ਦੇ ਦੋ ਮੋਟਰਸਾਈਕਲਾਂ ਸਣੇ ਤਿੰਨ ਕਾਬੂ
ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ
Publish Date: Sat, 21 Feb 2026 03:32 PM (IST)
Updated Date: Sun, 22 Feb 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਵਾਲੇ ਤਿੰਨ ਜਣਿਆਂ ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਕੁੱਝ ਵਿਅਕਤੀ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਇਲਾਕਿਆਂ ’ਚੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਦੇ ਹਨ ਤਾਂ ਏ.ਐੱਸ.ਆਈ. ਪ੍ਰਦੀਪ ਕੁਮਾਰ ਨੇ ਛਾਪੇਮਾਰੀ ਕਰਦਿਆਂ ਕਰਨ ਸ਼ਰਮਾ ਵਾਸੀ ਬਰਨਾਲਾ, ਖੁਸ਼ਪ੍ਰੀਤ ਸਿੰਘ ਵਾਸੀ ਬਰਨਾਲਾ, ਸਾਹਿਲ ਸਿੰਘ ਵਾਸੀ ਮਾਨਸਾ ਨੂੰ ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ ਹੈ।