ਸਟਾਫ ਰਿਪੋਰਟਰ, ਬਰਨਾਲਾ : ਥਾਣਾ ਧਨੌਲਾ ਦੀ ਪੁਲਿਸ ਵੱਲੋਂ 50 ਗ੍ਰਾਮ ਚਿੱਟੇ ਤੇ 120 ਨਸ਼ੇ ਦੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਟੇਕ ਚੰਦ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਤਿੰਨ ਵਿਅਕਤੀ ਮੋਟਰਸਾਈਕਲ ਨੰਬਰ ਪੀਬੀ 19 ਪੀ 6537 'ਤੇ ਪਿੰਡ ਬਦਰਾ ਤੋਂ ਕਾਲੇਕੇ ਰਸਤੇ 'ਤੇ ਘੁੰਮ ਰਹੇ ਹਨ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਰੋਕਿਆ। ਜਿਨ੍ਹਾਂ ਪਾਸੋਂ 50 ਗ੍ਰਾਮ ਚਿੱਟਾ ਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨਿਰਮਲ ਸਿੰਘ, ਹਰਦੀਪ ਸਿੰਘ ਵਾਸੀਆਨ ਬਦਰਾ ਤੇ ਭੁਪਿੰਦਰ ਸਿੰਘ ਵਾਸੀ ਕੋਟਦੂਨਾ ਹਾਲ ਅਬਾਦ ਜੋਗਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।