ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਤਿੰਨ ਕਾਬੂ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ, ਮਾਮਲਾ ਦਰਜ
Publish Date: Mon, 19 Jan 2026 06:20 PM (IST)
Updated Date: Tue, 20 Jan 2026 04:12 AM (IST)

ਸਟਾ਼ਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਨੇ ਵੱਖ ਵੱਖ ਮਾਮਲਿਆਂ ’ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ-2 ਦੇ ਹੌਲਦਾਰ ਜਸ਼ਨਦੀਪ ਕੌਰ ਅਨੁਸਾਰ ਜੈਲੇ ਕੌਰ ਪਤਨੀ ਹੰਸਾ ਸਿੰਘ ਵਾਸੀ ਬੱਸ ਸਟੈਂਡ ਦੀ ਬੈਕ ਸਾਈਡ ਬਰਨਾਲਾ ਨੂੰ 53 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਲਖਵਿੰਦਰ ਸਿੰਘ ਬੱਬੀ ਪੁੱਤਰ ਗੁਰਜੰਟ ਸਿੰਘ ਵਾਸੀ ਜੰਡਾ ਵਾਲਾ ਰੋਡ ਹਾਲ ਆਬਾਦ ਨੇੜੇ ਗੁਰਦੁਆਰਾ ਪ੍ਰਗਟ ਸਾਹਿਬ ਹੰਡਿਆਇਆ ਰੋਡ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ’ਚ ਹੈ। ਜਿਸ ਨੂੰ ਦੁਸਹਿਰਾ ਗਰਾਉਂਡ ਨਜ਼ਦੀਕ ਘੁੰਮਦਾ ਦੇਖਿਆ ਗਿਆ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਬਰਨਾਲਾ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਅਨੁਸਾਰ ਉਸ਼ਾ ਰਾਣੀ ਉਰਫ਼ ਮੁਸਕਾਨ ਪਤਨੀ ਹਰਵਿੰਦਰ ਸਿੰਘ ਵਾਸੀ ਸੈਂਸੀ ਬਸਤੀ ਬਰਨਾਲਾ ਨੂੰ ਠੀਕਰੀਵਾਲਾ ਡਰੇਨ ਕੋਲ 48 ਨਸ਼ੀਲੀਆਂ ਬਰਾਮਦ ਕਰਦਿਆਂ ਮਾਮਲਾ ਦਰਰਜ ਕੀਤਾ ਗਿਆ।