ਧੂਰੀ ਦੇ ਪ੍ਰਾਚੀਨ ਰਣਕੇਸ਼ਵਰ ਮੰਦਰ ਨਤਮਸਤਕ ਹੋਏ ਕੇਜਰੀਵਾਲ ਤੇ CM ਮਾਨ, ਸ਼ਿਵਲਿੰਗ 'ਤੇ ਕੀਤਾ ਜਲ ਅਭਿਸ਼ੇਕ
ਇਸ ਮੌਕੇ ਸੁਰੱਖਿਆ ਦੇ ਵੀ ਪ੍ਰਬੰਧ ਕੀਤੇ ਗਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਸੱਚ, ਸੰਜਮ ਅਤੇ ਸਕਾਰਾਤਮਕ ਊਰਜਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਜਨਤਾ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
Publish Date: Sun, 15 Feb 2026 03:47 PM (IST)
Updated Date: Sun, 15 Feb 2026 04:01 PM (IST)
ਜਾਸ, ਧੂਰੀ (ਸੰਗਰੂਰ): ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜ਼ਿਲ੍ਹਾ ਸੰਗਰੂਰ ਦੇ ਧੂਰੀ ਵਿੱਚ ਸਥਿਤ ਪ੍ਰਾਚੀਨ ਸ੍ਰੀ ਰਣਕੇਸ਼ਵਰ ਮੰਦਰ ਰਣੀਕੇ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਮੰਦਰ ਵਿੱਚ ਵਿਧੀਵਤ ਪੂਜਾ-ਅਰਚਨਾ ਕੀਤੀ ਅਤੇ ਪ੍ਰਾਚੀਨ ਸ਼ਿਵਲਿੰਗ 'ਤੇ ਜਲ ਅਭਿਸ਼ੇਕ ਕੀਤਾ। ਮੰਦਰ ਕੰਪਲੈਕਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਨੇ 'ਹਰ ਹਰ ਮਹਾਦੇਵ' ਦੇ ਜੈਕਾਰੇ ਲਗਾਏ। ਇਸ ਮੌਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਇਸ ਮੌਕੇ ਸੁਰੱਖਿਆ ਦੇ ਵੀ ਪ੍ਰਬੰਧ ਕੀਤੇ ਗਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਸੱਚ, ਸੰਜਮ ਅਤੇ ਸਕਾਰਾਤਮਕ ਊਰਜਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਜਨਤਾ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਧਾਰਮਿਕ ਸਥਾਨ ਸਮਾਜ ਨੂੰ ਇੱਕਜੁੱਟ ਕਰਨ ਦਾ ਕੰਮ ਕਰਦੇ ਹਨ ਅਤੇ ਅਜਿਹੇ ਮੌਕੇ ਸਾਨੂੰ ਸੇਵਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਧੂਰੀ ਖੇਤਰ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਬਹੁਤ ਅਮੀਰ ਹੈ। ਧੂਰੀ ਤੋਂ ਸੂਬਾ ਅਤੇ ਦੇਸ਼ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੀਆਂ ਮੁਬਾਰਕਾਂ ਦਿੰਦੇ ਹੋਏ ਸ਼ਾਂਤੀ, ਭਾਈਚਾਰੇ ਅਤੇ ਤਰੱਕੀ ਦੀ ਕਾਮਨਾ ਕੀਤੀ ਗਈ। ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਸਮੇਤ ਸਮੂਹ ਮੈਂਬਰਾਂ ਵੱਲੋਂ ਸਾਰਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।