ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਜ਼ਿਲ੍ਹੇ ’ਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
Publish Date: Mon, 23 Feb 2026 03:59 PM (IST)
Updated Date: Tue, 24 Feb 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡਾਇਰੈਕਟਰ, ਡਾਇਰੈਕਟੋਰੇਟ ਆਫ ਸੈਂਸਸ ਆਪਰੇਸ਼ਨਜ਼, ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ’ਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਅਤੇ ਤਕਨੀਕੀ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ -ਕਮ- ਪ੍ਰਿੰਸੀਪਲ ਜਨਗਣਨਾ ਅਫ਼ਸਰ, ਬਰਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਜ਼ਿਲ੍ਹੇ ਦੇ ਸਮੂਹ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਸਟਾਫ਼ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਟ੍ਰੇਨਿੰਗ ਦਾ ਮੁੱਖ ਮਕਸਦ ਜਨਗਣਨਾ ਪ੍ਰਕਿਰਿਆ ਨੂੰ ਤਕਨੀਕੀ ਤੌਰ ਤੇ ਬਿਨਾਂ ਕਿਸੇ ਤਰੁਟੀ ਦੇ ਸਮੇਂ ਸਿਰ ਨੇਪਰੇ ਚਾੜ੍ਹਨਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਸ ਅਫ਼ਸਰ ਵਿਵੇਕ ਕੁਮਾਰ ਮੋਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ ਦੇ ਕੰਮਾਂ ਸਬੰਧੀ ਸੀ.ਐਮ.ਐਮ.ਐਸ ਪੋਰਟਲ ਅਤੇ ਐਚ.ਐਲ.ਬੀ.ਸੀ ਵੈੱਬ ਪੋਰਟਲ ਬਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ’ਚ ਜ਼ਿਲ੍ਹੇ ਦੇ ਸਮੂਹ ਜਨਗਣਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।