ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਪਿੰਡ ਫਰਵਾਹੀ ਘੋੜਾ ਚੌਂਕ ਵਿਖੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਸੱਦੇ 'ਤੇ ਮਜ਼ਦੂਰ ਆਗੁੂਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਜਾ ਕਾਲੇ ਕਾਨੂੰਨਾਂ ਦੇ ਖ਼ਿਲਾਫ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਰਥੀ ਫੂਕ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਸੀਟੂ ਦੇ ਸੂਬਾ ਸਕੱਤਰ ਸੇਰ ਸਿੰਘ ਫਰਵਾਹੀ ਨੇ ਕਿਹਾ ਜਿਨ੍ਹਾ ਸਮਾਂ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਉਨ੍ਹਾਂ ਸਮਾਂ ਮਜਦੂਰ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਮਜ਼ਦੂਰਾਂ, ਮੁਲਜ਼ਮਾਂ ਲਈ ਬਣਾਏ ਕਾਲੇ ਕਾਨੂੰਨਾਂ ਤੇ ਇਨ੍ਹਾਂ ਸਰਕਾਰਾਂ ਦੇ ਖ਼ਿਲਾਫ਼ ਕੌਮ ਪੱਧਰ 'ਤੇ ਹੜਤਾਲ ਕਰਕਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਪੰਜਾਬ ਦੇ ਕਿਸਾਨਾਂ ਲਈ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਮਜ਼ਦੂਰਾਂ, ਮੁਲਾਜ਼ਮਾ, ਕਿਸਾਨਾਂ ਦੇ ਹੱਕਾਂ ਨੂੰ ਖੋ ਰਹੀ ਹੈ।

ਇਸ ਮੌਕੇ ਸਾਬਕਾ ਪੰਚ ਕੌਰ ਸਿੰਘ, ਸੀਲਾ ਦੇਵੀ, ਅਮਰਜੀਤ ਕੌਰ, ਭੋਲਾ ਸਿੰਘ, ਗੁਰਬਚਨ ਸਿੰਘ, ਬਲਵੀਰ ਕੌਰ, ਮਲਕੀਤ ਸਿੰਘ ਦਿਉਲ, ਗੁਰਮੀਤ ਕੌਰ, ਗਿਆਨ ਕੌਰ, ਸੁਰਜੀਤ ਕੌਰ ਆਦਿ ਮਜ਼ਦੂਰ ਆਗੂ ਤੇ ਅੌਰਤਾਂ ਹਾਜ਼ਰ ਸਨ।