ਟ੍ਰੈਫਿਕ ਪੁਲਿਸ ਨੇ ਕਚਹਿਰੀ ਚੌਕ ’ਚ ਕੱਟੇ ਚਲਾਣ
ਟ੍ਰੈਫਿਕ ਪੁਲਿਸ ਨੇ ਕਚਹਿਰੀ ਚੌਂਕ ’ਚ ਨਾਕਾਬੰਦੀ ਕਰਕੇ ਕੱਟੇ ਚਲਾਣ
Publish Date: Thu, 22 Jan 2026 05:33 PM (IST)
Updated Date: Fri, 23 Jan 2026 04:09 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਕਚਹਿਰੀ ਚੌਕ ’ਚ ਵਿਸ਼ੇਸ਼ ਨਾਕਾਬੰਦੀ ਕਰ ਕੇ ਟ੍ਰੈਫਿਕ ਇੰਚਾਰਜ਼ ਸ਼ੇਰਵਿੰਦਰ ਸਿੰਘ ਵੱਲੋਂ ਵਾਹਨਾਂ ਦੇ ਚਲਾਣ ਕੱਟੇ ਗਏ ਤੇ ਬੁਲਟ ਮੋਟਰਸਾਈਕਲਾਂ ਨੂੰ ਬੌਂਡ ਕੀਤਾ ਗਿਆ। ਟ੍ਰੈਫਿਕ ਇੰਚਾਰਜ਼ ਸੇਰਵਿੰਦਰ ਸਿੰਘ ਨੇ ਦੱਸਿਆ ਕਿ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਜਿਸ ਦੇ ਚਲਦਿਆਂ ਪੁਲਿਸ ਵੱਲੋਂ ਸਥਾਨਕ ਕਚਹਿਰੀ ਚੌਕ ’ਚ ਨਾਕਾਬੰਦੀ ਕਰ ਕੇ ਵਾਹਨਾ ਦੀ ਚੈਕਿੰਗ ਕੀਤੀ ਗਈ ਤੇ ਬੁਟਲ ਮੋਟਰਸਾਈਕਲਾਂ ਨੂੰ ਬੌਂਡ ਵੀ ਕੀਤਾ ਗਿਆ ਹੈ। ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਵੀ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ।