- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ’ਚ ਮਨਰੇਗਾ ਮਜ਼ਦੂਰਾਂ ਨੂੰ ਦਿੱਤੀ ਸ਼ਰਧਾਂਜਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਮਾਰੇ ਗਏ 8 ਮਨਰੇਗਾ ਮਜ਼ਦੂਰਾਂ ਸਮੇਤ ਪਰਵਿੰਦਰ ਝੋਟਾਂ ਨੂੰ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਜ਼ਿਕਰਯੋਗ ਹੈ, ਕਿ ਸੜਕ ਤੇ ਕੰਮ ਕਰਦੇ ਪਿੰਡ ਅਲੀਸ਼ੇਰ ਦੇ ਮਨਰੇਗਾ ਮਜ਼ਦੂਰਾਂ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਜਿਸ ਵਿੱਚ ਲਗਭਗ 9 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਮਜ਼ਦੂਰਾਂ ਨੂੰ ਸੰਗਰੂਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਜ਼ਿਆਦਾ ਗੰਭੀਰ ਸਥਿਤੀ ਵਾਲੇ ਮਜ਼ਦੂਰਾਂ ਨੂੰ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ. ਜਿਨ੍ਹਾਂ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ। ਸੋ ਇਨਾਂ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਲਈ ਅਤੇ ਪਿਛਲੇ ਦਿਨਾਂ ਵਿੱਚ ਨਸ਼ਿਆਂ ਖਿਲਾਫ ਲੜਦੇ ਯੋਧੇ ਪਰਵਿੰਦਰ ਸਿੰਘ ਝੋਟਾ ਨੂੰ ਸਰਧਾਂਜਲੀ ਦੇਣ ਲਈ ਕਾਲਜ ਦੇ ਨੌਜਵਾਨ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਪੰਜ ਮਿੰਟ ਦਾ ਮੌਨ ਵਰਤ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਡਾਇਰੈਕਟਰ ਬੀਬਾ ਹਰਮਨ ਜੇਜੀ ਨੇ ਇਸ ਮੰਦਭਾਗੀ ਘਟਨਾ ਤੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰਾਂ ਨੂੰ ਹੌਸਲਾ ਬਣਾਈ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ, ਪ੍ਰੋਫੈਸਰ ਹਰਦੀਪ ਸਿੰਘ, ਜਸਵਿੰਦਰ ਸਿੰਘ, ਸੁਖਜਿੰਦਰ ਕੌਰ, ਪ੍ਰੋਫੈਸਰ ਮਨਪ੍ਰੀਤ ਕੌਰ,ਪ੍ਰੋਫੈਸਰ ਗੀਤਾ, ਪ੍ਰੋਫੈਸਰ ਨੇਸਾ, ਪ੍ਰੋਫੈਸਰ ਮੋਨਿਕਾ ਅਤੇ ਸਮੂਹ ਟੀਚਿੰਗ, ਨੋ ਟੀਚਿੰਗ ਸਟਾਫ ਮੌਜੂਦ ਰਿਹਾ ਅਤੇ ਸਾਰਿਆਂ ਨੇ ਮੰਦਭਾਗੀ ਘਟਨਾ ਤੇ ਦੁੱਖ ਪ੍ਰਗਟ ਕੀਤਾ।