ਭਾਜਪਾ ਨੇ ਨਸ਼ਿਆਂ ਦੇ ਮੁੱਦੇ ਤੇ ਘੇਰੀ ‘ਆਪ’ ਸਰਕਾਰ ਭਾਜਪਾ ਨੇ ਨਸ਼ਿਆਂ ਦੇ ਮੁੱਦੇ ਤੇ ਘੇਰੀ " ਆਪ" ਸਰਕਾਰ
Publish Date: Sat, 24 Oct 2026 04:00 PM (IST)
Updated Date: Sat, 24 Oct 2026 04:01 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਅਤੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਇੰਚਾਰਜ ਹਰਮਿੰਦਰ ਸਿੰਘ ਜੱਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਪੰਜਾਬ ਵਿੱਚ ਫੈਲੇ ਨਸ਼ਿਆਂ ਦੇ ਸੰਕਟ ਨੂੰ ਲੈਕੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੁੱਖ ਤੌਰ ’ਤੇ ਨਸ਼ਾਖੋਰੀ, ਵਿਗੜਦੀ ਕਾਨੂੰਨ-ਵਿਵਸਥਾ, ਬੇਰੁਜ਼ਗਾਰੀ, ਆਰਥਿਕ ਸੰਕਟ ਅਤੇ ਕਿਸਾਨ ਭਾਈਚਾਰੇ ਨਾਲ ਜੁੜੇ ਮੁੱਦਿਆਂ ’ਤੇ ਲੜੀਆਂ ਜਾਣਗੀਆਂ। ਭਾਜਪਾ ਦਾ ਟੀਚਾ ਪੰਜਾਬ ਨੂੰ ਇਨ੍ਹਾਂ ਗੰਭੀਰ ਮੁੱਦਿਆਂ ਦੇ ਹੱਲ ਲਈ ਇੱਕ ਸੁਰੱਖਿਅਤ ਬਦਲ ਪ੍ਰਦਾਨ ਕਰਨਾ ਹੈ। ਮੀਟਿੰਗ ਵਿੱਚ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਪਾਰਟੀ ਦੇ ਏਜੰਡੇ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਹੋ ਸਕੇ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀਸ਼ ਧੀਮਾਨ ਅਤੇ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਸੰਗਰੂਰ ਅਤੇ ਮਾਨਸਾ ਵਿੱਚ ਵਾਪਰੀਆਂ ਦੁਖਦਾਈ ਘਟਨਾਵਾਂ ਨੇ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਕੋਲ ਨਹੀਂ ਗਏ, ਜਿਸ ਨੂੰ ਉਨ੍ਹਾਂ ਨੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਇਸ ਮੌਕੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਸੁਖਵੰਤ ਸਿੰਘ ਸਰਾਓ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ, ਮੰਡਲ ਪ੍ਰਧਾਨ ਰਾਜੀਵ ਮੱਖਣ, ਨਗਰ ਕੌਂਸਲਰ ਮੋਨਿਕਾ ਗੋਇਲ ਅਤੇ ਮੀਨਾ ਰਾਣੀ ਤੋਂ ਇਲਾਵਾ ਰਿੰਕੂ ਆਲਮਪੁਰੀਆ , ਸ਼ੰਕਰ ਬਾਂਸਲ, ਕੁਲਭੂਸ਼ਣ ਗੋਇਲ, ਅਸੋ਼ੋਕ ਗੋਇਲ, ਜਗਪਾਲ ਮਿੱਤਲ ਅਤੇ ਡਾਕਟਰ ਜਗਮਹਿੰਦਰ ਸੈਣੀ , ਸੇਰਵਿੰਦਰ ਸਿੰਘ ਧਾਲੀਵਾਲ, ਰਾਂਝਾ ਬਖਸ਼ੀ ਹਾਜ਼ਰ ਸਨ।