50 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਦੋ ਕਾਬੂ
50 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Publish Date: Thu, 05 Feb 2026 06:36 PM (IST)
Updated Date: Fri, 06 Feb 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲਕਲਾਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ‘ਆਪ੍ਰੇਸ਼ਨ ਪਰਿਹਾਰ’ ਤਹਿਤ ਕਾਰਵਾਈ ਕਰਦਿਆਂ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ। ਥਾਣਾ ਠੁੱਲੀਵਾਲ ਦੇ ਇੰਸਪੈਕਟਰ ਗੁਰਪਾਲ ਸਿੰਘ ਧਨੌਲਾ ਨੇ ਦੱਸਿਆ ਕਿ 04-02-2026 ਨੂੰ ਏਐੱਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪਿੰਡ ਹਮੀਦੀ ਤੋਂ ਗੁਰਮਾ ਨੂੰ ਜਾਂਦੀ ਲਿੰਕ ਰੋਡ ’ਤੇ ਪੈਂਦੇ ਬਰਸਾਤੀ ਨਾਲੇ ਦੀ ਪੱਟੜੀ ਕੋਲ ਸ਼ੱਕ ਦੇ ਆਧਾਰ ’ਤੇ ਰੋ ਕੇ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ ਸਨ, ਜਿਨ੍ਹਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਅਤੇ ਮਨਜੋਤ ਸਿੰਘ ਵਾਸੀ ਕਸਬਾ ਭੁਰਾਲ ਵਜੋਂ ਹੋਈ ਹੈ।ਜਿਸ ’ਤੇ ਪੁਲਿਸ ਨੇ ਤੁਰੰਤ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਦੋਵਾਂ ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 11 ਮਿਤੀ 04-02-2026 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਠੁੱਲੀਵਾਲ ਵਿਖੇ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਪੁਲਿਸ ਮੁਤਾਬਕ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।