ਪਾਬੰਦੀਸ਼ੁਦਾ ਗੋਲ਼ੀਆਂ ਸਣੇ 2 ਨਸ਼ਾ ਤਸਕਰ ਕਾਬੂ
ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਨਸ਼ਾ ਤਸਕਰ ਕਾਬੂ
Publish Date: Sun, 12 Apr 2026 05:29 PM (IST)
Updated Date: Mon, 13 Apr 2026 04:07 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਡੀਐੱਸਪੀ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੇਠ ਤਪਾ ਪੁਲਸ ਨੇ 78 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਦੋ ਨਸਾ ਤਸਕਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਕੁੱਲ 78 ਨਸ਼ੀਲੀਆਂ ਪਾਬੰਦੀ ਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ ਹਨ, ਜੋ ਕਿ ਗੈਰਕਾਨੂੰਨੀ ਤਰੀਕੇ ਨਾਲ ਰੱਖੀਆਂ ਹੋਈਆਂ ਸਨ। ਦੋਸ਼ੀਆਂ ਨੇ ਪਹਿਚਾਣ ਵਜੋਂ ਆਪਣਾ ਨਾਂਅ ਸੁਖਵਿੰਦਰ ਸਿੰਘ ਉਰਫ ਗੇਸੀ ਪੁੱਤਰ ਮੋਦਨ ਸਿੰਘ ਵਾਸੀ ਛੱਤੀ ਖੂਹੀ ਤਪਾ ਅਤੇ ਸੁਮਿਤ ਕੁਮਾਰ ਪੁੱਤਰ ਸੰਜੇ ਕੁਮਾਰ ਵਾਸੀ ਧਾਨਕ ਬਸਤੀ ਤਪਾ ਦੱਸਿਆ। ਫਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।