- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਤਮ ਹੱਤਿਆ ਲਈ ਮਜਬੂਰ ਅਤੇ ਛੇੜਛਾੜ ਸਬੰਧੀ ਦੋ ਵਿਅਕਤੀ ਭੇਜੇ ਜੇਲ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਥਾਣਾ ਲਹਿਰਾ ਪੁਲਿਸ ਨੇ ਵਿਖੇ ਖੁਦਕੁਸ਼ੀ ਲਈ ਮਜਬੂਰ ਕਰਨ ਤੇ ਇੱਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਇੱਕ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਸਬੰਧੀ ਪਰਚਾ ਦਰਜ ਕਰਕੇ ਮੁਲਜ਼ਮ ਨੂੰ ਕਾਬੂ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਸਬ ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਲਹਿਰਾ ਨੇ ਦੱਸਿਆ ਕਿ ਪਿੰਡ ਜਲੂਰ ਦੇ ਗੁਰਸੇਵਕ ਸਿੰਘ ਨੇ ਆਪਣੇ ਭਰਾ ਗੁਰਪ੍ਰੀਤ ਸਿੰਘ ਨੂੰ ਫੋਨ ਕਰਕੇ ਦੱਸਿਆ ਕਿ ਪ੍ਰਤਾਪ ਸਿੰਘ ਵਾਸੀ ਜਲੂਰ ਉਸਨੂੰ ਤੰਗ ਪ੍ਰੇਸ਼ਾਨ ਕਰਦਾ ਹੈ। ਜਿਸਦੇ ਚੱਲਦਿਆਂ ਗੁਰਸੇਵਕ ਸਿੰਘ ਨੇ ਸਪਰੇਅ ਪੀ ਕੇ ਜਾਨ ਦੇ ਦਿੱਤੀ। ਇਸ ਸਬੰਧੀ ਮੁੱਖ ਅਫਸਰ ਥਾਣਾ ਲਹਿਰਾ ਵੱਲੋਂ ਫੌਰੀ ਤੌਰ ’ਤੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਮੁਤਾਬਕ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਦਿਆਂ ਮੁਲਜ਼ਮ ਪ੍ਰਤਾਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਦੂਜੇ ਮੁਕੱਦਮੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਕਰਨ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਇਤਲਾਹ ਦਿੱਤੀ, ਕਿ ਉਸ ਦੀ ਲੜਕੀ ਕਰੀਬ 12 ਸਾਲ ਜਿਸ ਨਾਲ ਕਿਸੇ ਵਿਅਕਤੀ ਵੱਲੋਂ ਛੇੜਛਾੜ ਕੀਤੀ ਗਈ ਹੈ। ਜਿਸ ਉੱਤੇ ਵੀ ਤੁਰੰਤ ਕਾਰਵਾਈ ਕਰਦਿਆਂ ਪੀੜਤ ਦੇ ਪਿਤਾ ਦਾ ਬਿਆਨ ਦਰਜ ਕਰਕੇ ਵੱਖ-ਵੱਖ ਧਰਾਵਾਂ ਅਤੇ ਪੋਕਸੋ ਐਕਟ ਅਧੀਨ ਥਾਣਾ ਲਹਿਰਾ ਵਿਖੇ ਮਾਮਲਾ ਦਰਜ ਕਰਕੇ ਮੁਲਜਮ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ।