ਚੇਤਨ ਮਹਿਰਾ, ਸੰਗਰੂਰ :

ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਦੇ 2 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4419 ਅਤੇ ਕੋਰੋਨਾ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 202 ਹੋ ਗਈ ਹੈ। ਜਾਣਕਾਰੀ ਅਨੁਸਾਰ ਸੰਗਰੂਰ ਦੇ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਵਿੱਚ 1 ਅਤੇ ਬਲਾਕ ਲੌਂਗੋਵਾਲ ਵਿੱਚ 1 ਕੋਰੋਨਾ ਦਾ ਮਰੀਜ਼ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 30 ਹੋ ਗਈ ਹੈ।

ਮਿਸ਼ਨ ਫ਼ਤਿਹ ਤਹਿਤ 4 ਪਾਜ਼ੇਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ 4 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ।

--------

---------