ਜੇਐੱਨਐੱਨ, ਬਰਨਾਲਾ : ਬਰਨਾਲਾ ਪੁਲਿਸ ਨੇ ਪਿੰਡ ਰੁੜੇਕੇਵਾਲਾ 'ਚੋਂ ਡੇਢ ਕਿੱਲੋ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਐੱਸਐੱਸਪੀ ਸੰਦੀਪ ਗੋਇਲ ਨੇ ਪ੍ਰਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਰੁੜੇਕੇਲਾਂ ਕੋਲ ਦੋ ਨੌਜਵਾਨ ਕਾਰ 'ਚ ਨਸ਼ਾ ਵੇਚ ਰਹੇ ਹਨ, ਜਿਸ 'ਤੇ ਸੀਆਈਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜ ਕੇ ਰਾਜ ਕੁਮਾਰ ਉਰਫ ਰਾਜੂ ਤੇ ਗੁਰਵਿੰਦਰ ਸਿੰਘ ਗੋਲਡੀ ਵਾਸੀ ਸੁਨਾਮ ਦੀ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਨੂੰ ਬਰਨਾਲਾ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛ-ਪੜਤਾਲ ਦੌਰਾਨ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਵੇਂ ਪਾਲਨ ਤਿਆਰ ਕੀਤੇ ਗਏ ਹਨ, ਜਿਸ 'ਚ ਉਨ੍ਹਾਂ ਵੱਲੋਂ ਪੁਲਿਸ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਜੋ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ 'ਚ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਛੇਤੀ ਹੀ ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।