- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਰੇਂਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਉੱਭਾਵਾਲ ਜ਼ਿਲ੍ਹਾ ਸੰਗਰੂਰ ਦਾ ਦਿੱਲੀ ਧਰਨੇ ’ਚ ਟਿਕਰੀ ਬਾਰਡਰ ’ਤੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਸੰਗਰੂਰ ਮੋਰਚਰੀ ’ਚ ਰੱਖ ਦਿੱਤੀ ਗਈ ਹੈ।

ਬਲਜੀਤ ਸਿੰਘ ਟਿੱਬਾ, ਸੰਗਰੂਰ : ਬੀਰੇਂਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਉੱਭਾਵਾਲ ਜ਼ਿਲ੍ਹਾ ਸੰਗਰੂਰ ਦਾ ਦਿੱਲੀ ਧਰਨੇ ’ਚ ਟਿਕਰੀ ਬਾਰਡਰ ’ਤੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਸੰਗਰੂਰ ਮੋਰਚਰੀ ’ਚ ਰੱਖ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਦੋਂ ਤਕ ਪਰਿਵਾਰ ਲਈ ਬਣਦਾ ਮੁਆਵਜ਼ਾ ਦੱਸ ਲੱਖ ਰੁਪਏ, ਸਰਕਾਰੀ ਨੌਕਰੀ, ਕਰਜ਼ਾ ਮੁਆਫ ਦਾ ਐਲਾਨ ਨਹੀਂ ਕੀਤਾ ਜਾਂਦਾ ਅਤੇ ਮੁਆਵਜ਼ਾ ਰਾਸ਼ੀ ਦਾ ਚੈੱਕ ਨਹੀਂ ਦਿੱਤਾ ਜਾਂਦਾ, ਉਦੋਂ ਤਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ।