ਉਦੈ ਸਿੰਗਲਾ ਦਾ ਚਾਰਟਰਡ ਅਕਾਊਂਟੈਂਟ ਬਣਨ ’ਤੇ ਸਨਮਾਨ
ਉਦੈ ਸਿੰਗਲਾ ਦਾ ਚਾਰਟਰਡ ਅਕਾਉਂਟੈਂਟ ਬਣਨ ਤੇ ਸਨਮਾਨ
Publish Date: Wed, 25 Mar 2026 04:54 PM (IST)
Updated Date: Wed, 25 Mar 2026 04:58 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬਲਰਾਂ ਦਾ ਵਿਦਿਆਰਥੀ ਉਦੈ ਸਿੰਗਲਾ ਨੇ ਸੀਏ ਦੀ ਪ੍ਰੀਖਿਆ ਪਾਸ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਲਈ ਸਕੂਲ ਵਿੱਚ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਉਦੈ ਸਿੰਗਲਾ ਨੇ ਦੱਸਿਆ ਕਿ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਨੇ ਲਗਾਤਾਰ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਕੰਮ ਕੀਤਾ। ਕਈ ਵਾਰ ਹਾਲਾਤ ਉਨ੍ਹਾਂ ਦੇ ਹੱਕ ਵਿੱਚ ਨਹੀਂ ਸਨ, ਪਰ ਉਨ੍ਹਾਂ ਨੇ ਕਦੇ ਹਾਰ ਨਹੀਂ ਮੰਨੀ ਅਤੇ ਆਪਣੇ ਟੀਚੇ ਵੱਲ ਡਟ ਕੇ ਅੱਗੇ ਵਧਦੇ ਰਹੇ। ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਹੀ ਨਤੀਜਾ ਹੈ ਕਿ ਉਹ ਚਾਰਟਰਡ ਅਕਾਊਂਟੈਂਟ ਬਣੇ ਹਨ। ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਇਸ ਮੌਕੇ ’ਤੇ ਕਿਹਾ ਉਦੈ ਸਿੰਗਲਾ ਦੀ ਇਹ ਉਪਲਬਧੀ ਸਾਡੇ ਲਈ ਮਾਣ ਦੀ ਗੱਲ ਹੈ। ਇਹ ਸਾਬਤ ਕਰਦੀ ਹੈ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਸਕੂਲ ਪਰਿਵਾਰ ਵੱਲੋਂ ਉਦੈ ਸਿੰਗਲਾ ਨੂੰ ਮੁਬਾਰਕਬਾਦ ਦਿੱਤੀ।