ਤਪਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ
ਤਪਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ
Publish Date: Sat, 28 Mar 2026 04:33 PM (IST)
Updated Date: Sun, 29 Mar 2026 04:03 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ’ਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਵਰਚੂਅਲ ਉਦਘਾਟਨ ਕੀਤਾ ਗਿਆ, ਜਿਨ੍ਹਾਂ ’ਚ ਤਪਾ ਦਾ ਆਮ ਆਦਮੀ ਕਲੀਨਿਕ ਵੀ ਸ਼ਾਮਲ ਹੈ। ਇਸ ਮੌਕੇ ਇਸਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਹ ਆਮ ਆਦਮੀ ਕਲੀਨਿਕ ਖੱਟੜ ਪੱਤੀ ਪਾਰਕ, ਤਪਾ ਵਿਖੇ ਬਣਾਇਆ ਗਿਆ ਹੈ। ਇਸ ਮੌਕੇ ਮਨੀਸ਼ ਗਰਗ ਪ੍ਰਧਾਨ ਟਰੇਡ ਵਿੰਗ ਹਲਕਾ ਭਦੌੜ,ਡਾਕਟਰ ਬਾਲ ਚੰਦ ਬਾਂਸਲ,ਜਸਵਿੰਦਰ ਸਿੰਘ ਚੱਠਾ (ਪ੍ਰਧਾਨ ਟਰੱਕ ਯੂਨੀਅਨ ਤਪਾ),ਕਿਸ਼ੋਰ ਬਾਵਾ, ਕਾਲਾ ਚੱਠਾ, ਜੱਸੀ ਪੁਰਬਾ ਤੋਂ ਇਲਾਵਾ ਐੱਸਐੱਮਓ ਤਪਾ ਡਾ. ਕੰਵਲਜੀਤ ਸਿੰਘ ਬਾਜਵਾ ਵੀ ਮੌਜੂਦ ਸਨ।