ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਵਪਾਰੀ ਨੂੰ ਉਸਦੇ ਦੁਆਰ ਜਾ ਕੇ ਉਸਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਕਿਸ ਦੇ ਤਹਿਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਜੋ ਹੱਲ ਕਰਨ ਯੋਗ ਹਨ ਹੱਲ ਕੀਤੀਆਂ ਜਾਣਗੀਆਂ ਅਤੇ ਜੋ ਜੋ ਇਹਨਾਂ ਦੇ ਹੱਲ ਕਰਨ ਯੋਗ ਨਹੀਂ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਹਨਾਂ ਨੂੰ ਵੀ ਹੱਲ ਕੀਤਾ ਜਾਵੇਗਾ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ 'ਸਰਕਾਰ ਲੋਕਾਂ ਦੇ ਦੁਆਰ' ਤਹਿਤ ਦਿੜ੍ਹਬਾ ਦੀ ਅਨਾਜ ਮੰਡੀ ਅੰਦਰ ਵਪਾਰ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਪਾਰ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਵਪਾਰ ਕਮਿਸ਼ਨ ਦੇ ਸੂਬਾ ਮੈਂਬਰ ਰਾਜੇਸ਼ ਗੋਪ ਅਤੇ ਪ੍ਰਸ਼ਾਸਨਿਕ ਤੌਰ 'ਤੇ ਐਸਡੀਐਮ ਦਿੜ੍ਹਬਾ ਤਰਸੇਮ ਚੰਦ ਅਤੇ ਡੀਐਸਪੀ ਦਿੜ੍ਹਬਾ ਡਾਕਟਰ ਰੁਪਿੰਦਰ ਕੌਰ ਬਾਜਵਾ ਸਮੇਤ ਸਾਰੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਲੋਕਾਂ ਦੇ ਦੁਆਰ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੇਅਰਮੈਨ ਵਪਾਰ ਕਮਿਸ਼ਨ ਪੰਜਾਬ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅੱਜ ਦਿੜ੍ਹਬਾ ਦੇ ਵਪਾਰੀਆਂ ਨਾਲ ਉਹਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਦੁਆਰ ਪਹੁੰਚੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਵਪਾਰੀ ਨੂੰ ਉਸਦੇ ਦੁਆਰ ਜਾ ਕੇ ਉਸਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਕਿਸ ਦੇ ਤਹਿਤ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਜੋ ਹੱਲ ਕਰਨ ਯੋਗ ਹਨ ਹੱਲ ਕੀਤੀਆਂ ਜਾਣਗੀਆਂ ਅਤੇ ਜੋ ਜੋ ਇਹਨਾਂ ਦੇ ਹੱਲ ਕਰਨ ਯੋਗ ਨਹੀਂ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਹਨਾਂ ਨੂੰ ਵੀ ਹੱਲ ਕੀਤਾ ਜਾਵੇਗਾ। ਐਸਡੀਐਮ ਦਿੜ੍ਹਬਾ ਤਰਸੇਮ ਚੰਦ ਅਤੇ ਡੀਐਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਨੇ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਕਿਸੇ ਵੀ ਵਪਾਰ ਕਰਨ ਵਾਲੇ ਨੂੰ ਕੋਈ ਸਮੱਸਿਆ ਨਾ ਆਵੇ ਇਸ ਕਰਕੇ ਪ੍ਰਸ਼ਾਸਨ ਉਹਨਾਂ ਦੇ ਨਾਲ ਸਿੱਧੀ ਗੱਲਬਾਤ ਕਰਨ ਲਈ ਉਹਨਾਂ ਦੇ ਕੋਲ ਪਹੁੰਚੇ ਹਨ। ਕੋਈ ਵੀ ਸਮੱਸਿਆ ਹੋਵੇ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਪ੍ਰਸ਼ਾਸਨ ਨੂੰ ਦਿੱਤਾ ਜਾਵੇ ਅਤੇ ਉਸ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਵਪਾਰ ਕਮਿਸ਼ਨ ਪੰਜਾਬ ਦੇ ਸੂਬਾ ਮੈਂਬਰ ਰਜੇਸ਼ ਕੁਮਾਰ ਗੋਪ ਅਤੇ ਹਲਕਾ ਇੰਚਾਰਜ ਅਜੇ ਕੁਮਾਰ ਸ਼ੈੱਟੀ ਨੇ ਕਿਹਾ ਕਿ ਉਹ ਵਪਾਰੀਆਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦੇਣਗੇ ਜੇਕਰ ਕੋਈ ਸਮੱਸਿਆ ਆਉਂਦੀ ਆ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ ਉਹਨਾਂ ਵੱਲੋਂ ਦਿੜਬਾ ਦੀ ਵਪਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਦੇ ਦੁਆ ਰੱਖਣ ਲਈ ਆਏ ਹਨ ਜੋ ਵੀ ਸਮੱਸਿਆਵਾਂ ਉਹਨਾਂ ਨੇ ਪ੍ਰਸ਼ਾਸਨ ਅੱਗੇ ਰੱਖੀਆਂ ਹਨ ਉਹਨਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਧਰਮਪਾਲ ਗਰਗ, ਕੁਲਭੂਸ਼ਨ ਗੋਇਲ, ਸ਼ਸ਼ੀ ਭੂਸ਼ਣ, ਜਨਕ ਰਾਜ ਅਤੇ ਹੋਰ ਸ਼ਹਿਰ ਦੇ ਵਪਾਰੀ ਹਾਜ਼ਰ ਸਨ। ਫੋਟੋ ਕੈਪਸ਼ਨ ਦਿੜ੍ਹਬਾ ਵਿਖੇ ਵਪਾਰ ਮੰਡਲ ਦੀ ਮੀਟਿੰਗ ਨੂੰ ਐਸਡੀਐਮ ਤਰਸੇਮ ਚੰਦ ਸੰਬੋਧਨ ਕਰਦੇ ਹੋਏ।