- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤੌਜ 'ਚ ਜ਼ਮੀਨਦੋਜ਼ ਬਿਜਲੀ ਦਾ ਪਾਇਲਟ ਪ੍ਰੋਜੈਕਟ ਹੋਇਆ ਕਾਮਯਾਬ : ਹਰਬੰਸ ਸਿੰਘ ਹੈਪੀ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਪਿੰਡ ਦੀ ਬਿਜਲੀ ਨੂੰ ਖੰਭਾ ਮੁਕਤ ਕਰਨ ਲਈ ਚਲਾਏ ਗਏ ਪਾਇਲਟ ਪ੍ਰੋਜੈਕਟ ਬਾਰੇ ਪਿੰਡ ਦੇ ਸਰਪੰਚ ਹਰਬੰਸ ਸਿੰਘ ਹੈਪੀ ਨੇ ਗੱਲਬਾਤ ਦੌਰਾਨ ਕਰਦਿਆਂ ਦੱਸਿਆ ਕਿ ਪਿਛਲੇ ਕਾਫੀ ਮਹੀਨਿਆਂ ਤੋਂ ਪਿੰਡ ਨੂੰ ਖੰਭਾ ਮੁਕਤ ਕਰਨ ਦੀ ਜੋ ਯੋਜਨਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸੀ ਉਹ ਮੁਕੰਮਲ ਹੋ ਚੁੱਕੀ ਹੈ ਅਤੇ ਪਿੰਡ ਵਿੱਚੋਂ ਖੰਭੇ ਵੀ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਬਾਰਿਸ਼ ਪੈਣ ਦੇ ਬਾਵਜੂਦ ਵੀ ਪਿੰਡ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਬਿਨ੍ਹਾਂ ਵਜ੍ਹਾ ਤੋਂ ਇਸ ਪਾਇਲਟ ਪ੍ਰੋਜੈਕਟ ’ਤੇ ਉਗਲੀ ਉਠਾਈ ਜਾ ਰਹੀ ਹੈ ਜਦਕਿ ਇਹ ਪਾਇਲਟ ਪ੍ਰੋਜੈਕਟ ਬਹੁਤ ਹੀ ਕਾਮਯਾਬ ਸਿੱਧ ਹੋਇਆ ਹੈ। ਉਨਾਂ ਕਿਹਾ ਕਿ ਪਿੰਡ ਸਤੌਜ ਨੂੰ ਖੰਭਾ ਮੁਕਤ ਕਰਨ ਦਾ ਪਾਇਲਟ ਪ੍ਰੋਜੈਕਟ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੇ ਜੱਦੀ ਪਿੰਡ ਤੋਂ ਇਸ ਲਈ ਸ਼ੁਰੂ ਕੀਤਾ ਗਿਆ ਸੀ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਕਮੀ ਮਹਿਸੂਸ ਹੋਵੇ ਤਾਂ ਉਸਨੂੰ ਤੁਰੰਤ ਠੀਕ ਕਰਕੇ ਉਸ ਵਿੱਚ ਸੋਧ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਜਿਹੜੇ ਲੋਕ ਇਸ ਪ੍ਰੋਜੈਕਟ ਦੀ ਨਿੰਦਾ ਕਰ ਰਹੇ ਹਨ,ਉਹਨਾਂ ਨੂੰ ਮੀਂਹ ਪੈਂਦੇ ਸਮੇਂ ਬਿਜਲੀ ਦੀ ਨਿਰਵਿਘਨ ਸਪਲਾਈ ਸਬੰਧੀ ਵੀ ਲੋਕਾਂ ਨੂੰ ਜਾਣਕਾਰੀ ਦੇਣੀ ਚਾਹੀਦੀ ਸੀ। ਸਰਪੰਚ ਹਰਬੰਸ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡ ਸਤੌਜ ਦਾ ਬਹੁਤ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ ਅਤੇ ਹੋ ਰਿਹਾ ਹੈ।