- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਪੁੱਜੇ ਬੇਰੁਜ਼ਗਾਰ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰੀ ਬਰਸਾਤ ਦੇ ਬਾਵਜੂਦ ਵੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਸਾਹਮਣੇ ਪੁੱਜ ਗਏ।ਜਿੱਥੇ ਬੇਰੁਜ਼ਗਾਰਾਂ ਨੇ ਅਮਨ ਅਰੋੜਾ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ।
ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ ਅਤੇ ਅਮਨ ਸੇਖਾ ਦੀ ਅਗਵਾਈ ਵਿੱਚ ਡੇਢ ਦਰਜਨ ਦੇ ਕਰੀਬ ਬੇਰੁਜ਼ਗਾਰਾਂ ਨੇ ਹੱਲਾ ਬੋਲ ਦਿੱਤਾ। ਮੌਕੇ ’ਤੇ ਸਥਿਤੀ ਸੰਭਾਲਦੇ ਹੋਏ ਪ੍ਰਸ਼ਾਸਸਨ ਨੇ ਬੇਰੁਜ਼ਗਾਰਾਂ ਨੂੰ ਮੰਤਰੀ ਅਰੋੜਾ ਦੀ ਕੋਠੀ ਬੁਲਾ ਕੇ 15 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਮਲੋਟ ਅਤੇ ਅਮਨ ਸੇਖਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਾਸਟਰ ਕੇਡਰ ਦੀਆਂ 15000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰੇ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋ ਰੱਦ ਕੀਤੀ ਜਾਵੇ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਵਿੱਚ ਉਮਰ ਹੱਦ ਛੋਟ ਦਿੱਤੀ ਜਾਵੇ। ਲੈਕਚਰਾਰ ਦੇ ਰਹਿੰਦੇ ਵਿਸ਼ਿਆਂ ਦੀ ਲਿਖਤੀ ਪ੍ਰੀਖਿਆ ਰੋਸਟਰ ਜਲਦੀ ਲਈ ਜਾਵੇ। ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਤੁਰੰਤ ਭਰੀਆਂ ਜਾਣ। ਆਰਟ ਐਂਡ ਕਰਾਫਟ ਦੀਆਂ ਪਹਿਲਾਂ ਜਾਰੀ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ।
ਕਰੋਨਾ ਵਲੰਟੀਅਰ ਨੂੰ ਬਿਨ੍ਹਾਂ ਸ਼ਰਤ ਨੈਸ਼ਨਲ ਹੈਲਥ ਮਿਸ਼ਨ ਤਹਿਤ ਭਰਤੀ ਕੀਤਾ ਜਾਵੇ। ਇਸ ਮੌਕੇ ਬੇਰੁਜ਼ਗਾਰਾਂ ਵੱਲੋ ਗੁਰਪਿਆਰ ਸਿੰਘ ਕਰੋਨਾ ਵਲੰਟੀਅਰ,ਅਮਨਦੀਪ ਕੌਰ,ਲਲਿਤਾ ਪਟਿਆਲਾ,ਸੰਦੀਪ ਮੋਫ਼ਰ,ਮੁਨੀਸ਼ ਅਤੇ ਸੁਨੀਲ ਫਾਜ਼ਿਲਕਾ,ਸੁਪਿੰਦਰ ਖ਼ੁਡਾਲ਼,ਗੁਰਪਿੰਦਰ ਜਖੇਪਲ,ਕਰਮਜੀਤ ਸਿੰਘ,ਸੰਦੀਪ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।