ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ 31 ਜਨਵਰੀ ਨੂੰ ਰੁਜਗਾਰ ਪ੍ਰਰਾਪਤੀ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਹੀ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿੱਥੇ ਸੰਗਰੂਰ ਵਿਧਾਨ ਸਭਾ ਹਲਕੇ 'ਚ ਪ੍ਰਚਾਰ ਮੁਹਿੰਮ ਚਲਾਈ ਹੋਈ ਹੈ। ਉੱਥੇ ਹੀ ਬੇਰੁਜ਼ਗਾਰ ਮੋਰਚੇ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ 'ਚ ਵੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਹੀ ਜ਼ਿਲ੍ਹਾ ਆਗੂ ਜਗਜੀਤ ਸਿੰਘ ਜੋਧਪੁਰ ਦੀ ਅਗਵਾਈ 'ਚ ਅਧਿਆਪਕਾਂ ਤੇ ਕਿਸਾਨਾਂ ਸਮੇਤ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਕੇ ਕਿਸਾਨੀ ਮੰਗਾਂ ਦੇ ਸਮਰਥਨ 'ਚ ਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਦੇ ਹੱਕ 'ਚ ਭੱਠਲਾਂ, ਹਰੀਗੜ੍ਹ, ਧਨੌਲਾ ਆਦਿ ਪਿੰਡਾਂ 'ਚ ਤੇ ਮੁੱਖ ਸੜਕ 'ਤੇ ਨਾਅਰੇ ਲਿਖੇ ਗਏ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਪੰਜਾਬੀ, ਹਿੰਦੀ, ਸਮਾਜਿਕ ਸਿੱਖਿਆ ਦੀਆਂ ਪੋਸਟਾਂ ਨਾ ਮਾਤਰ ਕੱਢਣ 'ਤੇ ਸਖ਼ਤ ਵਿਰੋਧ ਕੀਤਾ ਗਿਆ ਤੇ ਸੰਗਰੂਰ ਟੈੱਟ ਪਾਸ ਅਧਿਆਪਕਾਂ ਨੂੰ ਪੂਰਨ ਸਹਿਯੋਗ ਲਈ ਅਪੀਲ ਕੀਤੀ। ਬੇਰੁਜ਼ਗਾਰਾਂ ਦੇ 31 ਜਨਵਰੀ ਵਾਲੇ ਸੰਗਰੂਰ ਵਾਲੇ ਇਕੱਠ 'ਚ ਸਾਮਿਲ ਹੋਣ ਬਾਰੇ, ਘਰ-ਘਰ ਰੁਜ਼ਗਾਰ ਦੇ ਵਾਅਦੇ ਤੋਂ ਮੁਕਰਨ 'ਤੇ ਸਰਕਾਰ ਦੀ ਨਿਖੇਧੀ ਦੇ ਨਾਅਰੇ ਲਿਖੇ ਗਏ। ਇਸ ਮੌਕੇ ਹਰਸ਼ਰਨ ਭੱਠਲ ਨੇ ਕਿਹਾ ਸਾਰੇ ਪਿੰਡਾਂ 'ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਵੰਤ ਹਰੀਗੜ੍ਹ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।