ਅਸ਼ਵਨੀ ਸੋਢੀ, ਮਾਲੇਰਕੋਟਲਾ : ਕਾਸ਼ਤਕਾਰੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਪੰਜਾਬ ਦੇ ਸੱਦੇ ਨੂੰ ਕਾਮਯਾਬ ਕਰਨ ਦੇ ਮਨੋਰਥ ਵਜੋਂ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਦੇ ਹਲਕਾ ਇੰਚਾਰਜ ਅਤੇ ਕਿਸਾਨ ਵਿੰਗ ਦੇ ਉਪ ਪ੍ਰਧਾਨ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਨੂੰ ਲਾਮਬੰਦ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਬੀੜ ਅਹਿਮਦਾਬਾਦ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ 'ਤੇ ਐੱਮਐੱਸਪੀ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ। ਉਨਾਂ੍ਹ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕਿਸਾਨੀ ਸੰਘਰਸ਼ ਹੋਰ ਵੀ ਤਿੱਖਾ ਹੋ ਜਾਵੇਗਾ ਕਿਸਾਨੀ ਸੰਘਰਸ਼ ਦਾ ਸਾਥ ਕੇਵਲ ਕਿਸਾਨਾਂ ਵੱਲੋਂ ਹੀ ਨਹੀਂ ਸਗੋਂ ਹਰ ਵਰਗ ਵੱਲੋਂ ਦਿੱਤਾ ਜਾ ਰਿਹਾ ਹੈ, ਜਿਸ ਨਾਲ ਸੰਘਰਸ਼ ਦਾ ਘੇਰਾ ਹੋਰ ਵੀ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਨਾਂ੍ਹ ਪਾਰਟੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਥੇ 27 ਸਤੰਬਰ ਨੂੰ ਭਾਰਤ ਬੰਦ ਨੂੰ ਕਾਮਯਾਬ ਕੀਤਾ ਜਾਵੇ ਉੱਥੇ ਦਿੱਲੀ ਦੀਆਂ ਸਰਹੱਦਾਂ ਤੇ ਲੜੇ ਜਾ ਰਹੇ ਕਿਸਾਨੀ ਸੰਘਰਸ਼ 'ਚ ਵੀ ਵੱਧ ਚੜ ਕੇ ਸਹਿਯੋਗ ਕੀਤਾ ਜਾਵੇ। ਇਸ ਮੌਕੇ ਅਮਨਦੀਪ ਸਿੰਘ, ਰਾਜੂ ਗਾਂਧੀ, ਸਨੀ ਸੇਖੋਂ, ਜੰਗੀਰ ਰਾਮ, ਤਰਸੇਮ ਲਾਲ, ਮੇਵਾ ਸਿੰਘ, ਗੁਰਮੇਲ ਸਿੰਘ, ਬਚਨ ਸਿੰਘ, ਸੁਖਦੀਪ ਸਿੰਘ, ਹਰਦੀਪ ਸਿੰਘ, ਮਹਿਕਦੀਪ ਸਿੰਘ, ਲਖਵਿੰਦਰ ਸਿੰਘ, ਗੁਰਕੀਰਤ ਸਿੰਘ, ਸੌਰਵ ਅਤੇ ਮੁਹੰਮਦ ਨਦੀਮ ਹਾਜਰ ਸਨ।