ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਦੇਸ਼ ਦੇ ਸਾਰੇ ਸੂਬਿਆਂ ਤੇ ਜ਼ਿਲਿ੍ਹਆਂ ਦੀ ਗੁਣਾਤਮਕ ਤੇ ਗਿਣਾਤਮਕ ਆਧਾਰ 'ਤੇ ਦਰਜਾਬੰਦੀ ਕਰਨ ਲਈ ਕਰਵਾਏ ਜਾ ਰਹੇ ਗ੍ਰਾਮੀਣ ਸਰਵੇਖਣ ਦੌਰਾਨ ਜ਼ਿਲ੍ਹਾ ਵਾਸੀ ਆਪਣੇ ਮੋਬਾਈਲ 'ਤੇ ਐੱਸਐੱਸਜੀ-2019 ਨਾਂ ਦੀ ਮੋਬਾਈਲ ਐਪ ਡਾਊਨਲੋਡ ਕਰਕੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਵਿਵਸਥਾ ਸਬੰਧੀ ਫੀਡਬੈਕ ਜ਼ਰੂਰ ਦੇਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਐਪ ਦੀ ਮਦਦ ਨਾਲ ਬਰਨਾਲਾ ਵਾਸੀਆਂ ਨੂੰ ਇਹ ਵੱਡਾ ਮੌਕਾ ਮਿਲ ਰਿਹਾ ਹੈ ਕਿ ਉਹ ਆਪਣੇ ਇਲਾਕੇ ਦੀ ਸਫ਼ਾਈ ਵਿਵਸਥਾ ਸੁਧਾਰਨ ਲਈ ਆਪਣੇ ਵਡਮੁੱਲੇ ਵਿਚਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰ ਨਾਲ ਸਾਂਝੇ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗ, ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਡੀਡੀਪੀਓ ਸੰਜੀਵ ਸ਼ਰਮਾ, ਸਹਾਇਕ ਟਰਾਂਸਪੋਰਟ ਅਫ਼ਸਰ ਕਮਲਜੀਤ ਸਿੰਘ ਸੰਧੂ, ਐਕਸੀਅਨ ਗੁਰਪ੍ਰਰੀਤ ਸਿੰਘ, ਇੰਸਪੈਕਟਰ ਰਾਜਪਾਲ ਸਿੰਘ, ਅਤੇ ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।