ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ
ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ
Publish Date: Wed, 11 Feb 2026 05:54 PM (IST)
Updated Date: Wed, 11 Feb 2026 05:56 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਚੀਮਾ ਮੰਡੀ : ਪੀਐੱਮ ਸ਼੍ਰੀ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਈਈਪੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਕੁਇਜ਼, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸਕੂਲ ਦੇ ਮੀਡੀਆ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਈਕੋ ਕਲੱਬ ਦੇ ਇੰਚਾਰਜ ਅਧਿਆਪਕ ਅਜੀਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਨੋ ਪਲਾਸਟਿਕ ਯੂਜ਼ ਅਤੇ ਰੁੱਖ ਲਗਾਉਣ ਲਈ ਜਾਗਰੂਕ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਅਜੀਤ ਪਾਲ ਸਿੰਘ ਅਤੇ ਸਕੂਲ ਸਟਾਫ ਦਾ ਧੰਨਵਾਦ ਕੀਤਾ। ਗਿਆਨ ਸਿੰਘ ਭੁੱਲਰ ਨੇ ਵਿਭਾਗ ਦੀ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕੀਤੀ। ਪਿੰਡ ਦੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਵੈੱਲਫੇਅਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ। ਇਸ ਮੌਕੇ ਸਰਪੰਚ ਕੁਲਦੀਪ ਕੌਰ, ਰਣਜੋਧ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।