- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ-ਵੱਖ ਜਥੇਬੰਦੀਆਂ ਨੇ ਵਿੱਤ ਮੰਤਰੀ ਦੇ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਫੋਟੋ-14
ਕੈਪਸ਼ਨ- ਮੁਜ਼ਾਹਰੇ ਦੌਰਾਨ ਵੱਖ ਵੱਖ ਜਥੇਬੰਦੀਆਂ ਦੇ ਆਗੂ।
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਮਾਨਸਾ ਵਿਖੇ ਨਸ਼ੇ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਤੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਅਤੇ ਨਸ਼ੇ ਦੇ ਜਾਲ ਨੂੰ ਤੋੜਨ ਲਈ ਪੰਜਾਬ ਦੀ ਵੱਖ-ਵੱਖ ਪਾਰਟੀਆਂ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਦੇ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਪੰਜਾਬ ਵਿੱਚੋਂ ਖਤਮ ਕਰਨ ਲਈ ਨਾਕਾਮ ਨਜ਼ਰ ਆ ਰਹੀ ਹੈ। ਨਸ਼ੇ ਦੇ ਮੁੱਦੇ ਨੂੰ ਲੈ ਕੇ ਬਣੀ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੇ ਵਿੱਚ ਨਸ਼ੇ ਨੂੰ ਖਤਮ ਨਹੀਂ ਕਰ ਸਕੇ ਸਗੋਂ ਹੋਰ ਵਧਦਾ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਪੰਜਾਬ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਫੇਲ੍ਹ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਸ ਸਮੇਂ ਤੱਕ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਤਿਆਰ ਕੀਤਾ ਗਿਆ ਪੱਤਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਅੱਗੇ ਚਿਪਕਾਇਆ ਗਿਆ।
ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਾ ਸਿੰਘ ਕਮਾਲਪੁਰ ਰਣਧੀਰ ਸਿੰਘ ਸਮੂਰਾ, ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਬਰਮਾ ਸਿੰਘ ਜਨਾਲ, ਅੰਮ੍ਰਿਤ ਕੌਰ ਮਲੋਆ, ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਣਕ, ਭੁਪਿੰਦਰ ਸਿੰਘ ਨਿੱਕਾ, ਹਰਪਾਲ ਸਿੰਘ ਖਡਿਆਲ, ਐਸਜੀਪੀਸੀ ਮੈਂਬਰ ਹਰਦੇਵ ਸਿੰਘ ਰੋਗਲਾ, ਮਾਸਟਰ ਬਲਵਿੰਦਰ ਸਿੰਘ ਕੌਹਰੀਆਂ, ਕਾਂਗਰਸ ਦੀ ਕਰਮਜੀਤ ਕੌਰ, ਕਸ਼ਮੀਰ ਸਿੰਘ ਰੋੜੇਵਾਲ ਭੀਮ ਸਿੰਘ ਕਡਿਆਲ, ਸੁਖਜਿੰਦਰ ਸਿੰਘ ਸਿੱਧਵਾਂ, ਭਗਵਾਨ ਸਿੰਘ ਢੰਡੋਲੀ, ਐਸਜੀਪੀਸੀ ਮੈਂਬਰ ਗੁਰਲਾਲ ਸਿੰਘ, ਸਾਹਿਬ ਸਿੰਘ ਰੱਤਾ ਖੇੜਾ, ਵਿੱਕੀ ਛਾਜਲੀ, ਭੀਮ ਸਿੰਘ ਕੜਿਆਲ, ਸਤਿਗੁਰ ਸਿੰਘ ਘੁਮਾਣ, ਯੂਥ ਕਾਂਗਰਸੀ ਆਗੂ ਦਵਿੰਦਰ ਸਿੰਘ ਸੇਖੋ, ਜਾਫਰ ਖਾਨ, ਨਾਇਬ ਸਿੰਘ ਰੋਗਲਾ, ਗੁਰਵਿੰਦਰ ਸਿੰਘ ਸ਼ਾਦੀਹਰੀ, ਜੋਰਾ ਸਿੰਘ ਬਾਵਾ, ਸਰਪੰਚ ਮਾਲਵਿੰਦਰ ਸਿੰਘ ਕੌਹਰੀਆਂ ਅਤੇ ਮੋਤੀ ਸਿੰਘ ਸੂਲਰ ਹਾਜ਼ਰ ਸਨ।