ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਦੇਸ਼ 'ਚੋਂ 21ਵੇਂ ਰੈਂਕ 'ਤੇ ਆਈਏਐੱਸ ਬਨਣ ਵਾਲੇ ਵਰਜੀਤ ਸਿੰਘ ਵਾਲੀਆ ਨੇ ਵੀਰਵਾਰ 13 ਅਗਸਤ ਨੂੰ ਐੇੱਸਡੀਐੱਮ ਬਰਨਾਲਾ ਦਾ ਅਹੁਦਾ ਸੰਭਾਲ ਲਿਆ। ਜਲੰਧਰ ਤੋਂ ਇਕ ਸਾਲ ਦੀ ਟ੍ਰੇਨਿੰਗ ਪੂਰੀ ਕਰਦਿਆਂ ਜ਼ਿਲ੍ਹਾ ਬਰਨਾਲਾ 'ਚ ਉਨ੍ਹਾਂ ਨੂੰ ਜ਼ਿਲ੍ਹਾ ਬਰਨਾਲਾ 'ਚ ਨਿਯੁਕਤ ਕੀਤਾ ਗਿਆ ਹੈ। ਜਿੱਥੇ ਉਹ ਬਰਨਾਲਾ ਦੇ ਐੱਸਡੀਐਮ ਨਿਯੁਕਤ ਹੋਏ ਹਨ, ਉੱਥੇ ਹੀ ਸਬ ਡਵੀਜ਼ਨ ਤਪਾ ਮੰਡੀ ਦੇ ਵੀ ਐਸਡੀਐਮ ਦਾ ਕਾਰਜ ਸੰਭਾਲਣਗੇ। ਉਨ੍ਹਾਂ ਦੀ ਇਸ ਨਿਯੁਕਤੀ 'ਤੇ ਕਾਂਗਰਸ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ, ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਅਸ਼ੋਕ ਮਿੱਤਲ, ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੇ ਕੁਮਾਰ, ਸਟੇਟ ਐਵਾਰਡੀ ਭੋਲਾ ਸਿੰਘ ਵਿਰਕ , ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਨਆਰਆਈ ਦਵਿੰਦਰ ਸਿੰਘ ਬੀਹਲਾ, ਢੀਂਡਸਾ ਗਰੁੱਪ ਦੇ ਜ਼ਿਲ੍ਹਾ ਆਗੂ ਰਮਿੰਦਰ ਸਿੰਘ ਰੰਮੀ ਿਢੱਲੋਂ , ਨਗਰ ਕਾਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਆਦਿ ਨੇ ਐੱਸਡੀਐੱਮ ਵਰਜੀਤ ਸਿੰਘ ਵਾਲੀਆ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।