ਵਿੱਦਿਆ ਰਤਨ ਗਰੁੱਪ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ
ਵਿੱਦਿਆ ਰਤਨ ਗਰੁੱਪ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ
Publish Date: Wed, 18 Mar 2026 04:25 PM (IST)
Updated Date: Wed, 18 Mar 2026 04:28 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਵਿਦਿਆ ਰਤਨ ਗਰੁੱਪ ਆਫ਼ ਕਾਲਜਜ ਦੇ ਚੇਅਰਮੈਨ ਚੈਰੀ ਗੋਇਲ, ਐੱਮਡੀ ਹਿਮਾਂਸ਼ੂ ਗਰਗ ਦੀ ਅਗਵਾਈ ਹੇਠ ਕਾਲਜ ਵਿੱਚ ਇਕ ਰੋਜ਼ਾ ਟੀ 10 ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਅਤੇ ਨਾਲ ਹੀ ਸੰਬੋਧਨ ਕਰਦੇ ਹੋਏ ਖਿਡਾਰੀਆਂ ਨੂੰ ਕਿਹਾ ਕਿ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਅਤੇ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਦਾ ਮਨਦੀਪ ਸ਼ਰਮਾ ਪ੍ਰਿਸੀਪਲ ਵਿਦਿਆ ਰਤਨ ਕਾਲਜ ਫਾਰ ਵੂਮੈਨ ਨੇ ਸਵਾਗਤ ਕੀਤਾ ਇਸ ਟੂਰਨਾਮੈਂਟ ਵਿੱਚ ਬਹੁਤ ਸਾਰੀਆਂ ਟੀਮਾਂ ਨੇ ਹਿਸਾ ਲਿਆ, ਜਿਸ ਵਿੱਚ ਵਿੱਦਿਆ ਰਤਨ ਗਰੁੱਪ ਆਫ ਕਾਲਜਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਦੂਜਾ ਸਥਾਨ ਟੀਮ ਨੇ ਪ੍ਰਾਪਤ ਕੀਤਾ। ਟੂਰਨਾਮੈਂਟ ਦੇ ਅਖੀਰ ਵਿੱਚ ਪ੍ਰਿੰਸੀਪਲ ਵਿਦਿਆ ਰਤਨ ਇੰਸਟੀਚਿਊਟ ਆਫ਼ ਕੰਪਿਊਟਰ ਐਪਲੀਕੇਸ਼ਨਸ ਡਾ. ਅਦਿਤਿਆ ਪ੍ਰਕਾਸ਼ ਨੇ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਅਤੇ ਵਧੀਆ ਪ੍ਰਬੰਧ ਦੀ ਸ਼ਲਾਘਾ ਕਰਦੇ ਹੋਏ ਸਾਰੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ।