- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੜ੍ਹਬਾ ਥਾਣੇ ਵਿੱਚ ਕੰਮ ਕਰਦੇ ਏਐਸਆਈ ਨੂੰ ਵਿਜੀਲੈਂਸ ਵਿਭਾਗ ਵੱਲੋਂ 25 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿੜਬਾ ਥਾਣੇ ਵਿੱਚ ਕੰਮ ਕਰਦੇ ਤਰਸੇਮ ਲਾਲ ਨੇ ਇੱਕ ਰੈਸਟੋਰੈਂਟ ਵਿੱਚ ਛਾਪੇਮਾਰੀ ਨਾ ਮਾਰਨ ਦਾ ਭਰੋਸਾ ਦਿੱਤਾ ਸੀ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਦਿੜ੍ਹਬਾ ਥਾਣੇ ਵਿੱਚ ਕੰਮ ਕਰਦੇ ਏਐਸਆਈ ਨੂੰ ਵਿਜੀਲੈਂਸ ਵਿਭਾਗ ਵੱਲੋਂ 25 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਿੜਬਾ ਥਾਣੇ ਵਿੱਚ ਕੰਮ ਕਰਦੇ ਤਰਸੇਮ ਲਾਲ ਨੇ ਇੱਕ ਰੈਸਟੋਰੈਂਟ ਵਿੱਚ ਛਾਪੇਮਾਰੀ ਨਾ ਮਾਰਨ ਦਾ ਭਰੋਸਾ ਦਿੱਤਾ ਸੀ। ਗ੍ਰਿਫ਼ਤਾਰੀ ਲਈ ਰੈਸਟੋਰੈਂਟ ਤੇ ਛਾਪੇਮਾਰੀ ਨਾ ਕਰਨ ਦੇ ਲਈ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਤਰਸੇਮ ਲਾਲ ਵਿਜੀਲੈਂਸ ਦੀ ਟੀਮ ਨੇ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਦੀ ਅਗਵਾਈ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਮੁਦਈ ਹੈਪੀ ਸ਼ਰਮਾ ਨੇ ਇਤਲਾਹ ਦਿੱਤੀ ਸੀ ਕਿ ਥਾਣਾ ਦਿੜ੍ਹਬਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਉਨ੍ਹਾਂ ਨੂੰ ਆਖਿਆ ਕਿ ਉਸਦਾ ਦੋਸਤ ਜਗਦੀਪ ਸਿੰਘ ਰੈਸਟੋਰੈਂਟ ਤੇ ਚੰਡੀਗੜ੍ਹ ਮਾਰਕਾ ਨਜਾਇਜ਼ ਸ਼ਰਾਬ ਵੇਚਦਾ ਹੈ ਉਸ ਖਿਲਾਫ 30 ਬੋਤਲਾਂ ਦਾ ਪਰਚਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਗ੍ਰਿਫਤਾਰੀ ਲਈ ਛਾਪੇਮਾਰੀ ਨਾ ਕਰਨ ਦੇ ਵਿੱਚ 40 ਹਜ਼ਾਰ ਰੁਪਏ ਮੰਗੇ ਤਾਂ ਸੌਦਾ ਤੀਹ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਵਿਜੀਲੈਂਸ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਥਾਣੇਦਾਰ ਨੂੰ ਪੰਜ ਹਜ਼ਾਰ ਰੁਪਏ ਉਸ ਸਮੇਂ ਦੇ ਦਿੱਤੇ ਗਏ ਅਤੇ 25000 ਰਿਸ਼ਵਤ ਰੁਪਏ ਨਾਗਰਾ ਪਿੰਡ ਦੇ ਬੱਸ ਅੱਡੇ ਤੇ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ। ਉਸਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।