ਪਿੰਡ ਪੰਧੇਰ ਵਾਲੀਆਂ ਨੇ ਪਹਿਲਾਂ ਲਗਾਇਆ ਥਾਣੇ ਧਰਨਾ ਫਿਰ ਕੀਤਾ ਰੋਡ ਜਾਮ
ਪਿੰਡ ਪੰਧੇਰ ਵਾਲੀਆਂ ਨੇ ਪਹਿਲਾਂ ਲਗਾਇਆ ਥਾਣੇ ਧਰਨਾ ਫਿਰ ਕੀਤਾ ਰੋਡ ਜਾਮ
Publish Date: Tue, 31 Mar 2026 07:19 PM (IST)
Updated Date: Wed, 01 Apr 2026 04:13 AM (IST)

: ਧਰਨੇ ’ਚ ਹਮਾਇਤ ’ਚ ਪੁੱਜੇ ਵਿਧਾਇਕ ਕਾਲਾ ਢਿੱਲੋਂ : ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇ ਆਧਾਰ ’ਤੇ ਕੀਤਾ ਮਾਮਲਾ ਦਰਜ : ਐੱਸਐੱਚਓ ਯਾਦਵਿੰਦਰ ਸਿੰਘ ਭੁੱਲਰ,ਪੰਜਾਬੀ ਜਾਗਰਣ, ਬਰਨਾਲਾ : ਸੋਮਵਾਰ ਨੂੰ ਬਾਅਦ ਦੁਪਹਿਰ ਪਿੰਡ ਪੰਧਰ ਦੇ ਵੱਡੀ ਗਿਣਤੀ ’ਚ ਲੋਕਾਂ ਨੇ ਇੱਕ ਪਰਿਵਾਰ ਦੇ ਖਿਲਾਫ਼ ਦਰਜ ਹੋਏ ਮਾਮਲੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਥਾਣਾ ਧਨੌਲਾ ਅੱਗੇ ਧਰਨਾ ਦਿੱਤਾ ਗਿਆ, ਉਪਰੰਤ ਕੋਈ ਕਾਰਵਾਈ ਨਾ ਹੁੰਦੇ ਦੇਖ ਉਨ੍ਹਾਂ ਵਲੋਂ ਮੁੱਖ ਰੋਡ ਜਾਮ ਕੀਤਾ ਗਿਆ। ਇਸ ਧਰਨੇ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਧਰਨਾਕਾਰੀਆਂ ਦੀ ਹਮਾਇਤ ’ਚ ਪੁੱਜੇ। ਇਸ ਮੌਕੇ ਮਜ਼ਦੂਰ ਆਗੂ ਗੋਵਿੰਦ ਸਿੰਘ ਛਾਜਲੀ, ਪੀੜ੍ਹਤ ਪਰਿਵਾਰ ਮੈਂਬਰਾਂ ਸਿੰਦਰ ਕੌਰ, ਅਮ੍ਰਿਤਪਾਲ ਕੌਰ ਤੇ ਸੁਖਵਿੰਦਰ ਕੌਰ ਆਦਿ ਨੇ ਕਿਹਾ ਕਿ ਪਿੰਡ ਦੇ ਆਪ ਪਾਰਟੀ ਦੇ ਆਗੂ ਗੁਰਸੇਵਕ ਸਿੰਘ ਤੇ ਨਾਇਬ ਸਿੰਘ ਦੇ ਕਹਿਣ ’ਤੇ 13 ਲੋਕਾਂ ਖ਼ਿਲਾਫ਼ ਥਾਣਾ ਧਨੌਲਾ ਵਿਖੇ ਵੱਖ ਵੱਖ ਧਰਾਵਾਂ ਤਹਿਤ ਝੂਠਾ ਪਰਚਾ ਦਰਜ ਕੀਤਾ ਗਿਆ। ਪੁਲਿਸ ਕੁੱਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਬਾਕੀਆਂ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੀ ਹੈ। ਉਨ੍ਹਾ ਕਿਹਾ ਕਿ ਪੁਲਿਸ ਵਲੋਂ ਇਹ ਸਰਕਾਰ ਦੀ ਸਹਿ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਇਸ ਮੌਕੇ ਧਰਨੇ ’ਚ ਪੁੱਜੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਇਹ ਆਪ ਦੀ ਸਰਕਾਰ ਹੈ ਜੋ ਵੱਡੇ ਲੋਕਾਂ ਨੂੰ ਤਾਂ ਤੰਗ ਕਰਦੀ ਆ ਰਹੀ ਹੈ ਤੇ ਹੁਣ ਮਜ਼ਦੂਰਾਂ ਤੇ ਕਿਸਾਨਾਂ ਨੂੰ ਪੁਲਿਸ ਰਾਹੀਂ ਤੰਗ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ। ਜ਼ਿਕਰਯੋਗ ਹੈ ਕਿ ਪਿੰਡ ਵਾਸੀਆਂ ਦੀ ਮੰਗ ਪੂਰਾ ਨਾਂ ਹੋਣ ’ਤੇ ਪਿੰਡ ਵਾਸੀਆਂ ਵਲੋਂ ਮੁੱਖ ਰੋਡ ਜਾ ਕਰਕੇ ਧਰਨਾ ਲਗਾਇਆ ਗਿਆ। ਖ਼ਬਰ ਲਿਖੇ ਜਾਣ ’ਤੇ ਵਰ੍ਹਦੇ ਮੀਂਹ ’ਚ ਧਰਨਾਕਾਰੀਆਂ ਵਲੋਂ ਪ੍ਰਦਰਸ਼ਨ ਜਾਰੀ ਰੱਖਿਆ ਜਾ ਰਿਹਾ ਸੀ। ਇਸ ਸਬੰਧੀ ਥਾਣਾ ਧਨੌਲਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵਲੋ ਪੇਸ਼ ਕੀਤੀ ਸੀਸੀਟੀਵੀ ਕੈਰਮਿਆਂ ਦੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਜਿਨ੍ਹਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ