- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਨਰਜੀਤ ਗੋਲਡੀ ਨੇ " ਆਪ " ਸਰਕਾਰ ਤੇ ਕਸਿਆ ਤੰਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ :ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 5 ਸਾਲਾਂ ਤੋਂ ਪੰਜਾਬ ਵਿੱਚ ਸਰਕਾਰ ਭਾਵੇਂ ਪੰਜਾਬੀਆਂ ਜਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਹੀ ਜਾਂਦੀ ਹੈ, ਪਰ ਅਸਲ ਵਿੱਚ ਪੰਜਾਬ ਦਾ ਰਾਜ ਅਤੇ ਸਿਆਸਤ ਦਿੱਲੀ ਵਾਲਿਆਂ ਵੱਲੋਂ ਕੰਟਰੋਲ ਕੀਤੀ ਜਾ ਰਹੀ ਹੈ। ਪੰਜਾਬ ਦੇ ਹਰ ਦਫ਼ਤਰ ਅਤੇ ਪ੍ਰਸ਼ਾਸਨ ਵਿੱਚ ਦਿੱਲੀ ਦੇ ਅਫ਼ਸਰ ਬੈਠੇ ਹਨ। ਸੋਮਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਿਰਫ਼ ਪੰਜਾਬੀਆਂ ਦਾ ਹੈ ਅਤੇ ਪੰਜਾਬੀਆਂ ਲਈ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਦਾ ਰਿਹਾ ਹੈ। ਚਾਹੇ ਪੰਜਾਬ ਵਿੱਚ ਹੜ੍ਹਾਂ ਦਾ ਮਸਲਾ ਹੋਵੇ, ਜ਼ਮੀਨਾਂ ਦੀ ਪੂਲਿੰਗ ਦਾ ਮਸਲਾ ਹੋਵੇ, ਨਸ਼ਿਆਂ ਦਾ ਮੁੱਦਾ ਹੋਵੇ, ਲਾਅ ਐਂਡ ਆਰਡਰ ਜਾਂ ਦਿਨ-ਦਿਹਾੜੇ ਹੋ ਰਹੇ ਕਤਲਾਂ ਦਾ ਮਸਲਾ ਹੋਵੇ ਅਕਾਲੀ ਦਲ ਨੇ ਹਮੇਸ਼ਾ ਆਵਾਜ਼ ਚੁੱਕੀ ਹੈ। ਉਨ੍ਹਾਂ ਆਖਿਆ ਕਿ ਹੁਣ ਪੰਜਾਬ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਇੱਕ ਵਿਸ਼ਾਲ ਯਤਰਾ ਸ਼ੁਰੂ ਕੀਤੀ ਜਾ ਰਹੀ ਹੈ ਜਿਸਦਾ ਅਗਾਜ਼ 16 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਹੋਵੇਗਾ।
ਉਨ੍ਹਾਂ ਦੱਸਿਆ ਕਿ ਹਲਕਾ ਸੁਨਾਮ ਵਿੱਚ ਇਹ ਯਾਤਰਾ 17 ਨਵੰਬਰ ਨੂੰ ਸੰਤ ਮਹਾਰਾਜ ਅਤਰ ਸਿੰਘ ਜੀ ਦੀ ਧਰਤੀ ਚੀਮਾ ਸਾਹਿਬ ਗੁਰੂਘਰ ਤੋਂ ਸ਼ੁਰੂ ਹੋਕੇ, ਇਹ ਯਤਰਾ ਸਿਵਲ ਹਸਪਤਾਲ ਸੁਨਾਮ, ਮੱਤ ਮੋਦੀ ਚੌਕ, ਸਿਨੇਮਾ ਚੌਕ, ਪੀਰਾਂ ਵਾਲਾ ਗੇਟ, ਪੁਰਾਣੀ ਅਨਾਜ ਮੰਡੀ ਅਤੇ ਮਹਾਰਾਜਾ ਅਗਰਸੈਨ ਜੀ ਦੇ ਚੌਂਕ ਤੋਂ ਹੁੰਦੀ ਹੋਈ ਸੰਗਰੂਰ ਵੱਲ ਰਵਾਨਾ ਹੋਵੇਗੀ।
ਇਹ ਯਤਰਾ 21 ਦਸੰਬਰ ਤੱਕ ਜਾਰੀ ਰਹੇਗੀ। ਵਿਨਰਜੀਤ ਗੋਲਡੀ ਨੇ ਧੂਰੀ ਵਿਖੇ ਦਿਵਿਆਂਗ ਵਿਅਕਤੀਆਂ ਵੱਲੋਂ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਲਾਏ ਗਏ ਧਰਨੇ ਦਾ ਜ਼ਿਕਰ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਦਿਵਿਆਂਗਾਂ ਨਾਲ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅਤੇ ਸਥਾਨਕ ਆਗੂਆਂ ਦੇ ਇਸ਼ਾਰੇ ’ਤੇ ਧਰਨਾ ਚੁਕਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਦਿਵਿਆਂਗ ਵਿਅਕਤੀਆਂ ਨੂੰ ਫੜ ਕੇ ਉਨ੍ਹਾਂ ’ਤੇ ਪਰਚੇ ਦਰਜ ਕੀਤੇ ਗਏ ਅਤੇ ਜੇਲ੍ਹਾਂ ਵਿੱਚ ਭੇਜਿਆ ਗਿਆ। ਪੁਲਿਸ ਹੁਣ ਨਾ ਤਾਂ ਪਰਚੇ ਰੱਦ ਕਰਨ ਲਈ ਤਿਆਰ ਹੈ ਅਤੇ ਨਾ ਹੀ ਮੀਟਿੰਗ ਦਾ ਸਮਾਂ ਦੇ ਰਹੀ ਹੈ।