ਸੂਬੇ ਅੰਦਰ ਕਾਨੂੰਨ ਵਿਵਸਥਾ ਹੋਈ ਭੰਗ : ਬਿੱਟੂ ਦੀਵਾਨਾ
ਆਪ ਸਰਕਾਰ ’ਚ ਸੂਬੇ ਅੰਦਰ ਕਾਨੂੰਨ ਵਿਵਸਥਾ ਹੋਈ ਭੰਗ : ਬਿੱਟੂ ਦੀਵਾਨਾ
Publish Date: Sat, 28 Mar 2026 04:43 PM (IST)
Updated Date: Sun, 29 Mar 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਗੰਭੀਰ ਹੋ ਰਹੀ ਹੈ। ਇਸ ਦੇ ਨਾਲ ਨਾਲ ਗੈਂਗਸਟਰਵਾਦ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਆਪਣੀ ਸੁਰੱਖਿਆ ਦੀ ਚਿੰਤਾ ਬਣੀ ਰਹਿੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜਿਲ੍ਹਾ ਪ੍ਰਧਾਨ ਯਾਵਿੰਦਰ ਸਿੰਘ ਬਿੱਟੂ ਦੀਵਾਨਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿੱਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ। ਪੰਜਾਬ ’ਚ ਗੈਂਗਸਟਰ ਸਰਗਰਮ ਹਨ। ਇਸ ਤੋਂ ਇਲਾਵਾ ਹਰ ਦਿਨ ਪੁਲਿਸ ਵਲੋਂ ਨਸ਼ੇੜੀ ਤੇ ਅੱਤਵਾਦੀ ਜਾਂ ਅੱਤਵਾਦੀਆਂ ਦੇ ਸਮਰਥਕ ਫੜੇ ਜਾ ਰਹੇ ਹਨ। ਉਸ ਨਾਲ ਵੀ ਆਮ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ। ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੁੱਟਾਂ ਖ਼ੋਹਾਂ, ਕਤਲ ਜਿਹੀਆਂ ਘਟਨਾਵਾਂ ਨਿੱਤ ਦਿਨ ਵਾਪਰ ਰਹੀਆਂ ਹਨ। ਪੰਜਾਬ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਰਾਰਤੀ ਅਨਸਰਾਂ, ਗੈਂਗਸਟਰਾਂ ਤੇ ਮਾੜੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰੇ ਤਾਂ ਕਿ ਪੰਜਾਬ ਦਾ ਅਮਨ ਕਾਨੂੰਨ ਭੰਗ ਨਾ ਹੋਵੇ ਤੇ ਇੱਥੇ ਸ਼ਾਂਤੀ ਬਣੀ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾ ਚਾਹੁੰਦੇ ਹਨ ਤੇ ਉਹ ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਤੇ ਮੁੜ ਤੋਂ ਪੰਜਾਬ ਅੰਦਰ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਾ ਚਾਹੁੰਦੇ ਹਨ।