ਹੁਣ ਲੋਕ ਸੂਬੇ ’ਚ ਅਕਾਲੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ : ਬੇਅੰਤ ਬਾਠ
ਹੁਣ ਲੋਕ ਸੂਬੇ ਅੰਦਰ ਅਕਾਲੀ ਸਰਕਾਰ ਨੂੰ ਲਿਆਉਣ ਲਈ ਉਤਾਵਲੇ: ਬੇਅੰਤ ਬਾਠ
Publish Date: Tue, 31 Mar 2026 05:16 PM (IST)
Updated Date: Wed, 01 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਸੱਤਾ ’ਚ ਆਉਣ ਸਮੇਂ ਸੂਬੇ ਦੇ ਲੋਕਾਂ ਨਾਲ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਅਮਨ ਕਾਨੂੰਨ ਦੀ ਸਥਿੱਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ। ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਸੂਬੇ ਦੇ ਲੋਕਾਂ ਸਰਕਾਰ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਜਾਗਰਣ ਨਾਲ ਗੱਲਬਾਤ ਸੀਨੀਅਰ ਅਕਾਲੀ ਆਗੂ ਤੇ ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਨਾਲ ਸਮੇਂ ਸਮੇਂ ਸਿਰ ਮੀਟਿੰਗਾਂ ਕਰਕੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੁੜ੍ਹ ਤੋਂ ਮਜਬੂਤੀ ਲਈ ਪਾਰਟੀ ਆਗੂ ਤੇ ਵਰਕਰ ਦਿਨ ਰਾਤ ਮਿਹਨਤ ਕਰਨਗੇ ਤੇ ਮੁੜ੍ਹ ਤੋਂ ਪਾਰਟੀ ਨੂੰ ਉੱਚ ਮੁਕਾਮ ’ਤੇ ਲਿਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਅੱਕ ਚੁੱਕੇ ਹਨ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਸ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ’ਚ ਲਿਆਉਣ ਲਈ ਕਾਹਲੇ ਹਨ ਕਿਉਂਕਿ ਜੋ ਵਿਕਾਸ ਅਕਾਲੀ ਸਰਕਾਰ ਸਮੇਂ ਸੂਬੇ ਅੰਦਰ ਹੋਇਆ ਹੈ ਉਹ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ।